ਮਾਨਸਾ, 9 ਜਨਵਰੀ (ਵਿਸ਼ਵ ਵਾਰਤਾ)- ਮਾਨਸਾ ਜ਼ਿਲ੍ਹੇ ਦੇ ਭੀਖੀ ਨੇੜਲੇ ਪਿੰਡ ਹਮੀੜਗੜ੍ਹ ਢੈਪਈ ਦੇ ਸਰਪੰਚ ਸੁਰਜੀਤ ਸਿੰਘ ਧਾਲੀਵਾਲ ਦੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਜਾਣਕਾਰੀ ਮਿਲੀ ਹੈ। ਉਹ 85 ਵਰਿ੍ਹਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ, ਜਦੋਂ ਕਿ ਉਨ੍ਹਾਂ ਦੇ ਇਲਾਜ ਲਈ ਚੰਡੀਗੜ੍ਹ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਮੌਤ ਹੋ ਗਈ ਹੈ।
ਪਰਿਵਾਰ ਵੱਲੋਂ ਅਜੇ ਸੁਰਜੀਤ ਸਿੰਘ ਦੀ ਜਿੱਤ ਦੇ ਚਾਅ ਹੀ ਮਨਾਏ ਜਾ ਰਹੇ ਸਨ ਕਿ ਇਹ ਭਾਣਾ ਵਾਪਰ ਗਿਆ।
ਉਧਰ ਜ਼ਿਲ੍ਹਾ ਪ®ਸ਼ਾਸਨ ਵੱਲੋਂ ਹਾਲ ਹੀ ਵਿਚ 11 ਜਨਵਰੀ ਨੂੰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਰਜੀਆ ਸੁਲਤਾਨਾ ਦੀ ਅਗਵਾਈ ਵਿਚ ਮਾਨਸਾ ਵਿਚ ਇਕ ਸਮਾਗਮ ਕਰਕੇ ਪੰਚਾਂ—ਸਰਪੰਚਾਂ ਨੂੰ ਸਹੰ ਚੁਕਵਾਈ ਜਾਵੇਗੀ।
ਸੁਰਜੀਤ ਸਿµਘ ਦਾ ਨਮਨ ਅੱਖਾਂ ਨਾਲ ਅµਤਿਮ ਸਸਕਾਰ ਕਰ ਦਿੱਤਾ ਗਿਆ ਹੈ, ਜਿਥੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ ਚੰਡੀਗੜ੍ਹ,...