Excise Policy: ਸ਼ਰਾਬ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦਾ ਮਾਮਲਾ
ਦਿੱਲੀ ਹਾਈਕੋਰਟ ‘ਚ ਕੇ.ਕਵਿਤਾ ਦੀ ਜ਼ਮਾਨਤ ‘ਤੇ ਫੈਸਲਾ ਅੱਜ
ਚੰਡੀਗੜ੍ਹ, 1ਜੁਲਾਈ(ਵਿਸ਼ਵ ਵਾਰਤਾ)- ਸ਼ਰਾਬ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੀਆਰਐਸ ਆਗੂ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦਿੱਲੀ ਹਾਈਕੋਰਟ ਆਪਣਾ ਫੈਸਲਾ ਸੁਣਾ ਸਕਦੀ ਹੈ। ਕਵਿਤਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 15 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਸੀਬੀਆਈ ਨੇ ਉਸ ਨੂੰ 11 ਅਪ੍ਰੈਲ ਨੂੰ ਗ੍ਰਿਫਤਾਰ ਕਰ ਲਿਆ। ਕਵਿਤਾ ਫਿਲਹਾਲ ਤਿਹਾੜ ‘ਚ ਬੰਦ ਹੈ।