ਸ਼ਰਾਬ ਨੀਤੀ ਮਾਮਲਾ- ਅਰਵਿੰਦ ਕੇਜਰੀਵਾਲ ED ਸਾਹਮਣੇ ਅੱਜ ਹੋਣਗੇ ਪੇਸ਼
ਚੰਡੀਗੜ੍ਹ,26ਫਰਵਰੀ(ਵਿਸ਼ਵ ਵਾਰਤਾ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਅੱਜ ਸੋਮਵਾਰ (26 ਫਰਵਰੀ) ਨੂੰ ਈਡੀ ਸਾਹਮਣੇ ਪੇਸ਼ ਹੋਣਾ ਪਵੇਗਾ। ਏਜੰਸੀ ਨੇ ਕੇਜਰੀਵਾਲ ਨੂੰ 22 ਫਰਵਰੀ ਨੂੰ 7ਵੀਂ ਵਾਰ ਤਲਬ ਕੀਤਾ ਹੈ। ਕੇਜਰੀਵਾਲ ਹੁਣ ਤੱਕ ਇੱਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਦੇ ਨਾਲ ਹੀ ਹੁਣ ਤੱਕ ‘ਆਪ’ ਈਡੀ ਦੇ ਸੰਮਨਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦੀ ਰਹੀ ਹੈ। ਇਸ ਤੋਂ ਪਹਿਲਾਂ 17 ਫਰਵਰੀ ਨੂੰ ਏਜੰਸੀ ਨੇ ਛੇਵਾਂ ਸੰਮਨ ਭੇਜ ਕੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਉਦੋਂ ‘ਆਪ’ ਨੇ ਕਿਹਾ ਸੀ ਕਿ ਈਡੀ ਦੇ ਸੰਮਨ ਗੈਰ-ਕਾਨੂੰਨੀ ਹਨ। ਜਦੋਂ ਸੰਮਨ ਦੀ ਵੈਧਤਾ ਨੂੰ ਲੈ ਕੇ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ ਤਾਂ ਏਜੰਸੀ ਨੂੰ ਵਾਰ-ਵਾਰ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫੈਸਲੇ ਦੀ ਉਡੀਕ ਕਰਨੀ ਚਾਹੀਦੀ ਹੈ।