ਸ਼ਰਾਬ ਨੀਤੀ ਮਾਮਲਾ : ਅਰਵਿੰਦ ਕੇਜਰੀਵਾਲ ਤੋਂ CBI ਨੇ 9 ਘੰਟੇ ਕੀਤੀ ਪੁੱਛਗਿੱਛ
ਪੜ੍ਹੋ, ਸੀਬੀਆਈ ਦਫ਼ਤਰ ਤੋਂ ਬਾਹਰ ਆ ਕੇ ਕੀ ਬੋਲੇ ਅਰਵਿੰਦ ਕੇਜਰੀਵਾਲ
ਚੰਡੀਗੜ੍ਹ,16ਅਪ੍ਰੈਲ(ਵਿਸ਼ਵ ਵਾਰਤਾ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਨੇ ਉਨ੍ਹਾਂ ਦੇ ਦਫ਼ਤਰ ਵਿੱਚ ਕਰੀਬ 9 ਘੰਟੇ ਤੱਕ ਪੁੱਛਗਿੱਛ ਕੀਤੀ। ਉਹ ਐਤਵਾਰ ਸਵੇਰੇ 11.10 ਵਜੇ ਏਜੰਸੀ ਦੇ ਦਫ਼ਤਰ ਪੁੱਜੇ। ਕੇਜਰੀਵਾਲ ਰਾਤ 8.30 ਵਜੇ ਏਜੰਸੀ ਦਫਤਰ ਤੋਂ ਬਾਹਰ ਨਿਕਲੇ। ਬਾਹਰ ਆ ਕੇ ਕੇਜਰੀਵਾਲ ਨੇ ਦੱਸਿਆ ਕਿ ਮੈਂ ਸੀਬੀਆਈ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਹਨ। ਸਾਡੇ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਇਹ ਸਾਰਾ ਕਥਿਤ ਸ਼ਰਾਬ ਘੁਟਾਲਾ ਝੂਠ, ਫਰਜ਼ੀ ਅਤੇ ਗੰਦੀ ਰਾਜਨੀਤੀ ਤੋਂ ਪ੍ਰੇਰਿਤ ਹੈ। ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਅਸੀਂ ਮਰ ਜਾਵਾਂਗੇ ਪਰ ਆਪਣੀ ਇਮਾਨਦਾਰੀ ਨਾਲ ਕਦੇ ਸਮਝੌਤਾ ਨਹੀਂ ਕਰਾਂਗੇ। ਦੇਸ਼ ਦੇ ਲੋਕ ਸਾਡੇ ਨਾਲ ਹਨ। ਉਹਨਾਂ ਨੇ ਦੱਸਿਆ ਕੀ ਪੁੱਛਗਿੱਛ ਦੌਰਾਨ ਕਰੀਬ 56 ਸਵਾਲ ਪੁੱਛੇ ਗਏ। ਉਨ੍ਹਾਂ ਕਿਹਾ ਕਿ ਮੈਂ ਸੀਬੀਆਈ ਅਧਿਕਾਰੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ,ਉਹਨਾਂ ਨੇ ਦੋਸਤਾਨਾ ਢੰਗ ਨਾਲ ਸਵਾਲ ਪੁੱਛੇ।
ਦੱਸ ਦਈਏ ਕਿ ਕੇਜਰੀਵਾਲ ਦੀ ਪੁੱਛਗਿੱਛ ਦਾ ਵਿਰੋਧ ਕਰ ਰਹੇ ‘ਆਪ’ ਦੇ 6 ਤੋਂ ਵੱਧ ਵਿਧਾਇਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ ਸੀ, ਉਨ੍ਹਾਂ ਨੂੰ ਰਾਤ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਸਾਰੇ ਨਾਅਰੇਬਾਜ਼ੀ ਕਰਦੇ ਹੋਏ ਨਜਫਗੜ੍ਹ ਥਾਣੇ ਦੇ ਬਾਹਰ ਆਏ।