ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ – ਕੋਰਟ ਤੋਂ ਮਿਲੀ ਜ਼ਮਾਨਤ
ਚੰਡੀਗੜ੍ਹ, 20 ਜੂਨ(ਵਿਸ਼ਵ ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਜਮਾਨਤ ਮਿਲ ਗਈ ਹੈ। ਰਾਊਜ਼ ਐਵੇਨਿਊ ਕੋਰਟ ਨੇ ਅੱਜ ਵੀਰਵਾਰ ਨੂੰ ਰਾਤ 8 ਵਜੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ। ਉਹ ਸ਼ੁੱਕਰਵਾਰ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦੂਜੇ ਪਾਸੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜ਼ਮਾਨਤ ਖ਼ਿਲਾਫ਼ ਅਪੀਲ ਕਰਨ ਲਈ 48 ਘੰਟਿਆਂ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ 1 ਲੱਖ ਰੁਪਏ ਦਾ ਜ਼ਮਾਨਤ ਮੁਚੱਲਕਾ ਭਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਲੋਕ ਸਭਾ ਚੋਣਾਂ ਲਈ ਕੇਜਰੀਵਾਲ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ।