ਸ਼ਰਾਬ ਨੀਤੀ ਮਾਮਲੇ ਵਿੱਚ ਹੁਣ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ CBI
ਪੜ੍ਹੋ, ਕਦੋਂ ਬੁਲਾਇਆ ਪੁੱਛਗਿੱਛ ਲਈ
ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ)- ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਹੈ। ਏਜੰਸੀ ਨੇ ਉਸ ਨੂੰ 16 ਅਪ੍ਰੈਲ ਨੂੰ ਸਵੇਰੇ 11 ਵਜੇ ਸੀਬੀਆਈ ਦਫ਼ਤਰ ਬੁਲਾਇਆ ਹੈ। ਇਹ ਦਾਅਵਾ ਮੀਡੀਆ ਰਿਪੋਰਟਾਂ ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਸੂਤਰਾਂ ਦੇ ਹਵਾਲੇ ਨਾਲ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਇਸ ਮਾਮਲੇ ਵਿੱਚ ਈਡੀ ਦੀ ਹਿਰਾਸਤ ਵਿੱਚ ਹਨ। ਉਸ ਨੂੰ ਸੀਬੀਆਈ ਨੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ।