ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ
ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਮਾਗਮ ਦੀ ਪ੍ਰਧਾਨਗੀ, ਕਈ ਕੈਬਨਿਟ ਮੰਤਰੀ ਵੀ ਹੋਣਗੇ ਸ਼ਾਮਿਲ
ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ, ਖੰਨਾ (ਲੁਧਿਆਣਾ) ਨੇੜੇ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਇਸ ਸਮਾਰੋਹ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ। ਜ਼ਿਕਰਯੋਗ ਹੈ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦਾ ਸ਼ਹੀਦੀ ਦਿਵਸ ਹਰੇਕ ਸਾਲ ਉਨ੍ਹਾਂ ਦੇ ਜੱਦੀ ਪਿੰਡ ਵਿਖੇ 15 ਅਗਸਤ ਨੂੰ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਾਲ ਸੂਬਾ ਸਰਕਾਰ ਨੇ ਇਸ ਦਿਨ ਰਾਜ ਪੱਧਰੀ ਸਮਾਰੋਹ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੈਬਨਿਟ ਸਾਥੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ।