ਸ਼ਾਹਕੋਟ ਤੋਂ ਅਕਾਲੀ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਜੱਥੇਦਾਰ ਅਜੀਤ ਸਿੰਘ ਕੋਹਾੜ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਹੈ।ਉਨ੍ਹਾਂ ਨੂੰ ਦੇਰ ਸ਼ਾਮ ਦਿਲ ਦਾ ਦੌਰਾ ਪੈਣ ਮਗਰੋ ਸ਼ਾਹਕੋਟ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੀ ਹਾਲਤ ਨੂੰ ਨਾਜ਼ੁਕ ਦੇਖਦਿਆ ਡਾਕਟਰ ਵਲੋਂ ਜਲੰਧਰ ਰੈਫਰ ਕਰ ਦਿੱਤਾ ਗਿਆ ਤੇ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਉਨ੍ਹਾਂ ਦੀ ਦੇਰ ਰਾਤ ਮੌਤ ਹੋ ਗਈ।ਉਨ੍ਹਾਂ ਦੇ ਦੇਹਾਂਤ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਅਕਾਲੀ ਆਗੂ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ. ਪ੍ਰਕਾਸ਼ ਸਿੰਘ ਬਾਦਲ ਕਿਹਾ ਕਿ ਜੱਥੇਦਾਰ ਅਜੀਤ ਸਿੰਘ ਕੋਹਾੜ ਦੇ ਜਾਣ ਨਾਲ ਪਰਿਵਾਰ ਨੂੰ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।