ਸ਼ਾਹਕੋਟ ਦੇ ਪਿੰਡ ਰੂਪੇਵਾਲਾ ‘ਚ ‘ਆਪ’ ਤੇ ਕਾਂਗਰਸ ਵਰਕਰਾਂ ਵਿਚਾਲੇ ਝੜਪ
ਚੰਡੀਗੜ੍ਹ,10ਮਈ(ਵਿਸ਼ਵ ਵਾਰਤਾ) ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ਾਹਕੋਟ ਦੇ ਪਿੰਡ ਰੂਪੇਵਾਲਾ ਵਿਖੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਰਕਰਾਂ ਵਿਚਾਲੇ ਝੜਪ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹੰਗਾਮਾ ਉਸ ਸਮੇਂ ਹੋਇਆ ਜਦੋਂ ਹਲਕਾ ਬਾਬਾ ਬਕਾਲਾ ਦੇ ਆਪ ਵਿਧਾਇਕ ਦਲਬੀਰ ਸਿੰਘ ਟੌਂਗ ਜੋ ਪਿੰਡ ਵਿਚ ਘੁੰਮ ਰਹੇ ਸਨ ਨੂੰ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਘੇਰ ਲਿਆ ਤੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।ਇਸ ਮੌਕੇ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਵਿਚ ਧੱਕਾ ਕਰ ਰਹੀ ਹੈ ਤੇ ਲੋਕਾਂ ਤੋਂ ਆਪਣੇ ਹੱਕ ਵਿਚ ਵੋਟਾਂ ਭੁਗਤਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਉਕਤ ਆਪ ਵਿਧਾਇਕ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ।