ਭਾਰਤ-ਸ਼੍ਰੀਲੰਕਾ ਟੀ-20 ਸੀਰੀਜ਼
ਸ਼੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 29 ਜੁਲਾਈ(ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਏ ਦੂਜੇ ਟੀ -20 ਮੈਚ ਵਿਚ ਸ੍ਰੀਲੰਕਾ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤੀ ਟੀਮ ਨੇ 20 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ ‘ਤੇ 132 ਦੌੜਾਂ ਬਣਾਈਆਂ। ਇਸਦੇ ਜਵਾਬ ਵਿੱਚ ਸ਼੍ਰੀਲੰਕਾ ਨੇ ਟੀਚਾ 19.4 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਧਨੰਜੈ ਡੀ ਸਿਲਵਾ ਨੇ 40 ਦੌੜਾਂ ਦੀ ਪਾਰੀ ਖੇਡੀ ਅਤੇ ਮਿਨੋਦ ਭਾਨੂਕਾ ਨੇ 36 ਦੌੜਾਂ ਦੀ ਅਹਿਮ ਪਾਰੀ ਖੇਡੀ। ਸ਼੍ਰੀਲੰਕਾ ਦੀ ਸ਼ੁਰੂਆਤ ਖ਼ਰਾਬ ਰਹੀ ਅਤੇ ਅਵਿਸ਼ਕਾ ਫਰਨਾਂਡੋ ਨੇ 11 ਦੌੜਾਂ ਬਣਾਈਆਂ ਅਤੇ ਭੁਵਨੇਸ਼ਵਰ ਕੁਮਾਰ ਨੇ ਉਸ ਦਾ ਵਿਕਟ ਲਿਆ।






















