ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਗੁਰਜੰਟ ਸਿੰਘ ਕੱਟੂ ਨੂੰ ਜਲੰਧਰ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
ਮਾਨਸਾ, 11 ਅਪ੍ਰੈਲ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਗੁਰਜੰਟ ਸਿੰਘ ਕੱਟੂ ਨੂੰ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਹੈ।
ਇਹ ਐਲਾਨ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਬਠਿੰਡਾ ਵਿਖੇ ਪ੍ਰੈਸ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਕੱਟੂ ਬਹੁਜਨ ਸਮਾਜ ਦੇ ਆਗੂ ਬਾਬੂ ਕਾਂਸ਼ੀ ਰਾਮ ਦੇ ਕਰੀਬੀ ਰਹੇ ਹਨ ਅਤੇ ਪਿਛਲੇ ਦੋ ਦਹਾਕਿਆਂ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ (ਅ) ਦੇ ਸੀਨੀਅਰ ਮੈਂਬਰ ਵਜੋਂ ਕਾਰਜਸ਼ੀਲ ਹਨ।























