ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਜਤਾਇਆ ਸੁਖਬੀਰ ਬਾਦਲ ਦੀ ਪ੍ਰਧਾਨਗੀ ਚ ਪੂਰਨ ਵਿਸ਼ਵਾਸ
ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ) : ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਅੱਜ ਹੋਈ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਦੇ ਵਿੱਚ ਪੂਰਨ ਵਿਸ਼ਵਾਸ ਜਤਾਇਆ ਗਿਆ ਹੈ ਮੀਟਿੰਗ ਤੋਂ ਬਾਅਦ ਪਾਰਟੀ ਵੱਲੋਂ ਪਾਰਟੀ ਪ੍ਰਧਾਨ ਦੇ ਹੱਕ ਦੇ ਵਿੱਚ ਇੱਕ ਬਿਆਨ ਜਾਰੀ ਕੀਤਾ ਗਿਆ ਹੈ ਇਸ ਬਿਆਨ ਦੇ ਵਿੱਚ ਦੱਸਿਆ ਗਿਆ ਹੈ ਕਿ ਪਾਰਟੀ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੇ ਵਿੱਚ ਪੂਰਨ ਵਿਸ਼ਵਾਸ ਹੈ ਸ਼੍ਰੋਮਣੀ ਅਕਾਲੀ ਦਲ ਦੇ ਸੋਸ਼ਲ ਮੀਡੀਆ ਪੇਜ ਤੇ ਵੀ ਇਸ ਸੰਬੰਧ ਦੇ ਵਿੱਚ ਪੋਸਟ ਪਾ ਕੇ ਲਿਖਿਆ ਗਿਆ ਹੈ ਕਿ, ” ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਨੇ ਅੱਜ ਦੀ ਬੈਠਕ ਵਿੱਚ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੂਰਨ ਵਿਸ਼ਵਾਸ ਪ੍ਰਗਟ ਕੀਤਾ ਅਤੇ ਵਿਰੋਧੀ ਧੜੇ ਨੂੰ ਵੀ ਪੰਥ ਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਨਾ ਖੇਡਣ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਨੂੰ ਪਾਰਟੀ, ਪੰਥ ਅਤੇ ਪੰਜਾਬ ਵਿਰੁੱਧ ਹੋ ਰਹੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰਨ ਦੇ ਯਤਨਾਂ ਦੀ ਅਗਵਾਈ ਕਰਨ ਲਈ ਵੀ ਕਿਹਾ।”