ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ
ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ ਨੇ ਪਾਰਟੀ ਨੂੰ ਆਖਿਆ ਅਲਵਿਦਾ, ਚੋਣ ਲੜਨ ਤੋਂ ਕੀਤਾ ਮਨ੍ਹਾ
ਚੰਡੀਗੜ੍ਹ, 6ਮਈ(ਵਿਸ਼ਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ, ਪਾਰਟੀ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਸੀ।