ਸ਼੍ਰੋਮਣੀ ਅਕਾਲੀ ਦਲ ਪੰਜਾਬ ਲਈ ਜੂਝਣ ਦਾ ਰੱਖਦਾ ਜਜ਼ਬਾ-ਲਾਲੀ ਬਾਜਵਾ
ਹੁਸ਼ਿਆਰਪੁਰ 22 ਅਪ੍ਰੈਲ ( ਵਿਸ਼ਵ ਵਾਰਤਾ/ਤਰਸੇਮ ਦੀਵਾਨਾ ) ਆਮ ਆਦਮੀ ਪਾਰਟੀ ਤੇ ਕਾਂਗਰਸ ਵੱਲੋਂ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਜੋ ਕੂੜ ਪ੍ਰਚਾਰ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਗਿਆ ਸੀ ਉਸ ਦੀ ਸੱਚਾਈ ਹੁਣ ਲੋਕਾਂ ਸਾਹਮਣੇ ਆਉਣੀ ਸ਼ੁਰੂ ਹੋ ਚੁੱਕੀ ਹੈ ਤੇ ਪੰਜਾਬ ਵਾਸੀ ਜਾਣ ਚੁੱਕੇ ਹਨ ਕਿ ਪੰਜਾਬ ਦੇ ਹਿੱਤਾਂ ਤੇ ਹੱਕਾਂ ਦੀ ਰਾਖੀ ਪੰਥਕ ਧਿਰ ਸ਼੍ਰੋਮਣੀ ਅਕਾਲੀ ਦਲ ਹੀ ਕਰ ਸਕਦੀ ਹੈ, ਇਹ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸ. ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾ ਵਿੱਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚੱਟਾਨ ਵਾਂਗ ਖੜ੍ਹਨਗੇ ਤੇ ਇਸੇ ਗੱਲ ਦੀ ਚਿੰਤਾ ਹੁਣ ਵਿਰੋਧੀ ਧਿਰਾਂ ਨੂੰ ਲੱਗੀ ਹੋਈ ਹੈ। ਲਾਲੀ ਬਾਜਵਾ ਨੇ ਕਿਹਾ ਦਿੱਲੀ ਤੋਂ ਚੱਲਣ ਵਾਲੀ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਆਪਣੀ ਸਿਆਸੀ ਖੇਤਰੀ ਧਿਰ ਹੈ ਜੋ ਪੰਜਾਬ ਦੇ ਹੱਕਾਂ ਲਈ ਜੂਝਣ ਦਾ ਜਜ਼ਬਾ ਰੱਖਦੀ ਹੈ। ਇਸ ਮੌਕੇ ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ ਪੀਰੀ ਸੇਵਾ ਸੁਸਾਇਟੀ, ਅਮਰਪ੍ਰੀਤ ਸਿੰਘ, ਕੁਲਦੀਪ ਸਿੰਘ ਬਾਜਵਾ, ਬਲਰਾਜ ਸਿੰਘ ਚੌਹਾਨ, ਸਿਮਰਜੀਤ ਗਰੇਵਾਲ, ਪ੍ਰਭਪਾਲ ਬਾਜਵਾ, ਜਪਿੰਦਰ ਅਟਵਾਲ, ਗੁਰਪ੍ਰੀਤ ਕੋਹਲੀ, ਸੁਰਜੀਤ ਸਿੰਘ, ਕਾਹਨ ਸਿੰਘ ਘੁੰਮਣ, ਮਨਜਿੰਦਰ ਸਿੰਘ, ਰਮਨਪ੍ਰੀਤ ਸਿੰਘ ਆਦਿ ਵੀ ਹਾਜਰ ਸਨ।