ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਅੱਜ
ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੌਥੀ ਵਾਰ ਐਲਾਨਿਆ ਗਿਆ ਹੈ ਉਮੀਦਵਾਰ
ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ)ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਚੋਣ ਹੈ। ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਤੋਂ ਵੱਖ ਹੋਇਆ ਬਾਗੀ ਧੜਾ ਵੀ ਇਨ੍ਹਾਂ ਚੋਣਾਂ ਵਿੱਚ ਸਰਗਰਮ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੌਥੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਉਥੇ ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
ਦੱਸਣਯੋਗ ਹੈ ਕਿ ਧਾਮੀ 2019 ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਤੇ 2020 ਵਿੱਚ ਮੁੱਖ ਸਕੱਤਰ ਵੱਜੋਂ ਸੇਵਾਵਾਂ ਨਿਭਾਉਣ ਤੋਂ ਬਾਅਦ 2021 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਵਾਰ ਪ੍ਰਧਾਨ ਚੁਣੇ ਗਏ ਸਨ। ਇਸ ਸਮੇਂ ਧਾਮੀ ਨੇ ਵਿਰੋਧੀ ਧਿਰ ਦੇ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾਇਆ ਸੀ। ਇਸ ਤੋਂ ਬਾਅਦ 2022 ਵਿੱਚ ਉਹਨਾਂ ਨੇ ਵਿਰੋਧੀ ਧਿਰ ਦੀ ਉਮੀਦਵਾਰ ਤੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਹਰਾਇਆ। ਜੇਕਰ ਗੱਲ ਕਰਿਏ 2023 ਦੀ ਤਾਂ ਇਸ ਸਮੇਂ ਵੀ ਧਾਮੀ ਨੇ ਬਲਬੀਰ ਸਿੰਘ ਘੁੰਨਸ ਨੂੰ ਵੱਡੇ ਫਰਕ ਨਾਲ ਹਰਾਇਆ ਸੀ।