ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਅੱਜ
ਚੰਡੀਗੜ੍ਹ, 9ਨਵੰਬਰ(ਵਿਸ਼ਵ ਵਾਰਤਾ)-ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਅੱਜ ਬੁੱਧਵਾਰ ਦੁਪਹਿਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ। ਮੌਜੂਦਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਸਿੰਘ ਧਾਮੀ ਨੂੰ ਅਕਾਲੀ ਦਲ ਤੋਂ ਕੱਢੀ ਗਈ ਉਮੀਦਵਾਰ ਬੀਬੀ ਜਗੀਰ ਕੌਰ ਦੇ ਵਿਚਕਾਰ ਸਿੱਧੀ ਅਤੇ ਸਖ਼ਤ ਟੱਕਰ ਮੰਨੀ ਜਾ ਰਹੀ ਹੈ। 157 ਮੈਂਬਰ ਸਲਿੱਪ ਰਾਹੀਂ ਆਪਣੀ ਵੋਟ ਪਾਉਣਗੇ। 79 ਵੋਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਦੀ ਜਿੱਤ ਯਕੀਨੀ ਹੈ। ਐਸਜੀਪੀਸੀ ਮੈਂਬਰ ਮਾਰਚ ਵਿੱਚ ਬਜਟ ਅਤੇ ਨਵੰਬਰ ਵਿੱਚ ਜਨਰਲ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਕਰਦੇ ਹਨ।