ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਜਾਰੀ
ਚੰਡੀਗੜ੍ਹ, 28ਅਕਤੂਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਪ੍ਰਕਿਰਿਆ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਾਰੀ ਹੈ। ਸਭ ਤੋਂ ਪਹਿਲਾਂ ਅਰਦਾਸ ਹੋਈ, ਜਿਸ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਵਾਕ ਲਿਆ। ਪ੍ਰਧਾਨਗੀ ਦੇ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੀਬੀ ਜਗੀਰ ਕੌਰ ਵਿਚਾਲੇ ਮੁਕਾਬਲਾ ਹੈ।