ਸ਼ੰਭੂ ਰੇਲਵੇ ਟ੍ਰੈਕ ਧਮਾਕਾ : ਗ੍ਰਿਫ਼ਤਾਰ ਚਾਰੇ ਦੋਸ਼ੀ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ, 29ਅਪ੍ਰੈਲ(ਵਿਸ਼ਵ ਵਾਰਤਾ) ਸ਼ੰਭੂ ਰੇਲ ਮਾਰਗ ‘ਤੇ ਧਮਾਕਾ ਮਾਮਲੇ ਵਿਚ ਗ੍ਰਿਫ਼ਤਾਰ ਚਾਰ ਵਿਅਕਤੀਆਂ ਨੂੰ ਪਟਿਆਲਾ ਪੁਲਿਸ ਵਲੋਂ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਜਿਨ੍ਹਾਂ ਵਿੱਚ ਪਰਦੀਪ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਬੱਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਸ਼ਾਮਲ ਹਨ, ਨੂੰ ਪੁੱਛਗਿੱਛ ਲਈ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦਈਏ ਕਿ ਪਟਿਆਲਾ ਪੁਲਿਸ ਵੱਲੋਂ ਅੱਜ ਚਾਰਾਂ ਮੁਲਜ਼ਮਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਇੱਕ ਭਿਆਨਕ ਧਮਾਕਾ ਹੋਇਆ ਸੀ। ਇਸ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।























