ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ, ਧਰਨੇ ਕਾਰਨ 54 ਟਰੇਨਾਂ ਰੱਦ
ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)-ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੇ ਧਰਨੇ ਦਾ ਅੱਜ ਸ਼ਨੀਵਾਰ ਨੂੰ ਚੌਥਾ ਦਿਨ ਹੈ। ਅੰਬਾਲਾ ਕੈਂਟ ਤੋਂ ਪੰਜਾਬ ਅਤੇ ਜੰਮੂ-ਕਸ਼ਮੀਰ ਨੂੰ ਜਾਣ ਵਾਲਾ ਰੇਲਵੇ ਟਰੈਕ ਪੂਰੀ ਤਰ੍ਹਾਂ ਜਾਮ ਕੀਤਾ ਗਿਆ ਹੈ। ਟ੍ਰੈਕ ਜਾਮ ਕਾਰਨ ਦਿੱਲੀ ਅਤੇ ਉੱਤਰ ਪ੍ਰਦੇਸ਼ ਤੋਂ ਹਰਿਆਣਾ ਵਾਇਆ ਪੰਜਾਬ ਅਤੇ ਜੰਮੂ-ਕਸ਼ਮੀਰ ਜਾਣ ਵਾਲੀਆਂ ਸਾਰੀਆਂ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਕਿਸਾਨਾਂ ਦੇ ਅੰਦੋਲਨ ਕਾਰਨ ਅੱਜ ਰੇਲਵੇ ਨੂੰ 54 ਟਰੇਨਾਂ ਰੱਦ ਕਰਨੀਆਂ ਪਈਆਂ। ਟਰੇਨਾਂ ਰੱਦ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕਿਸਾਨਾਂ ਨੇ 22 ਅਪ੍ਰੈਲ ਨੂੰ ਜੀਂਦ ਵਿੱਚ ਮੀਟਿੰਗ ਕਰਕੇ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਸਬੰਧੀ ਵੱਡਾ ਐਲਾਨ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ।