ਸਾਕਸ਼ੀ ਸਾਹਨੀ ਬਣੀ ਪਟਿਆਲਾ ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ
ਚੰਡੀਗੜ੍ਹ, 3 ਅਪ੍ਰੈਲ (ਵਿਸ਼ਵ ਵਾਰਤਾ) ਅਜ਼ਾਦੀ ਤੋਂ ਬਾਅਦ ਸ਼ਾਹੀ ਸ਼ਹਿਰ ਪਟਿਆਲਾ ਨੂੰ ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਕਮਿਸ਼ਨਰ ਮਿਲ ਗਈ ਹੈ। ਪੰਜਾਬ ਸਰਕਾਰ ਨੇ 2014 ਬੈਚ ਦੀ ਆਈਏਐਸ ਸਾਕਸ਼ੀ ਸਾਹਨੀ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਵਜੋਂ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਥੇ ਇਹ ਗੱਲ ਵਰਨਣਯੋਗ ਹੈ ਕਿ ਪਟਿਆਲਾ ਨੂੰ ਕਦੇ ਵੀ ਡਿਪਟੀ ਕਮਿਸ਼ਨਰ ਵਜੋਂ ਕੋਈ ਮਹਿਲਾ ਅਧਿਕਾਰੀ ਨਹੀਂ ਮਿਲੀ ਜਦਕਿ ਕਈ ਔਰਤਾਂ ਸਮੇਂ-ਸਮੇਂ ‘ਤੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੀਆਂ ਹਨ।






















