ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਬੇਟਾ ਤੇ ਨੂੰਹ ਭਾਜਪਾ ‘ਚ ਸ਼ਾਮਲ
ਨੂੰਹ ਲੜ ਸਕਦੀ ਹੈ ਭਾਜਪਾ ਵੱਲੋਂ ਬਠਿੰਡਾ ਤੋਂ ਲੋਕ ਸਭਾ ਚੋਣ
ਕੁਝ ਦਿਨ ਪਹਿਲਾਂ ਹੀ IAS ਦੇ ਅਹੁਦੇ ਤੋਂ ਸਵੈ ਇੱਛਤ ਸੇਵਾ ਮੁਕਤੀ ਲਈ ਕੀਤਾ ਸੀ ਅਪਲਾਈ
ਚੰਡੀਗੜ੍ਹ, 11ਅਪ੍ਰੈਲ(ਵਿਸ਼ਵ ਵਾਰਤਾ)- ਅਕਾਲੀ ਦਲ ਦੀ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਸਿਕੰਦਰ ਸਿੰਘ ਮਲੂਕਾ ਦਾ ਬੇਟਾ ਗੁਰਪ੍ਰੀਤ ਮਲੂਕਾ ਅਤੇ ਆਈਏਐਸ ਨੂੰਹ ਪਰਮਪਾਲ ਕੌਰ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੁਝ ਦਿਨ ਪਹਿਲਾਂ ਹੀ ਅਸਤੀਫ਼ਾ ਦੇ ਦਿੱਤਾ ਸੀ, ਇਹ ਸੰਭਾਵਨਾ ਹੈ ਕਿ ਪਰਮਪਾਲ ਕੌਰ ਲੋਕ ਸਭਾ ਚੋਣਾਂ ਵਿੱਚ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ।