ਸਾਬਕਾ ਉਪ ਮੁੱਖ ਮੰਤਰੀ ਨਹੀਂ ਹੋਏ ਵਿਜੀਲੈਂਸ ਦਫਤਰ ਵਿੱਚ ਪੇਸ਼
ਪੜ੍ਹੋ ਦਿੱਤਾ ਕਿਹੜਾ ਹਵਾਲਾ
ਚੰਡੀਗੜ੍ਹ 26 ਨਵੰਬਰ(ਵਿਸ਼ਵ ਵਾਰਤਾ)– ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਸੰਮਨ ਜਾਰੀ ਕਰਕੇ ਅੱਜ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ, ਉਹ ਅੱਜ ਪੇਸ਼ ਨਹੀਂ ਹੋਏ ਹਨ। ਹੋਰ ਜਾਣਕਾਰੀ ਲਈ ਦੱਸ ਦਈਏ ਕਿ ਉਹਨਾਂ ਨੂੰ ਸਵੇਰੇ 10 ਵਜੇ ਐਸਐਸਪੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਆਉਣ ਲਈ ਕਿਹਾ ਗਿਆ ਸੀ। ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਓਮ ਪ੍ਰਕਾਸ਼ ਸੋਨੀ ਨੇ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਵਿਜੀਲੈਂਸ ਬਿਊਰੋ ਨੂੰ ਮਿਲਣ ਲਈ ਕਿਸੇ ਹੋਰ ਦਿਨ ਦਾ ਸਮਾਂ ਮੰਗਿਆ ਹੈ।ਜਿਸ ਨੂੰ ਵਿਜੀਲੈਂਸ ਬਿਊਰੋ ਨੇ ਪ੍ਰਵਾਨ ਕਰ ਲਿਆ ਹੈ ਪਰ ਅਗਲੀ ਤਰੀਕ ‘ਤੇ ਜਲਦ ਹੀ ਫੈਸਲਾ ਲਿਆ ਜਾਵੇਗਾ। ਪਿਛਲੇ ਦਿਨੀਂ ਵਿੱਚ ਵਿਜੀਲੈਂਸ ਵਿਭਾਗ ਦਾ ਇੱਕ ਨੋਟਿਸ ਰਾਣੀ ਕਾ ਬਾਗ ਸਥਿਤ ਸਾਬਕਾ ਉਪ ਮੁੱਖ ਮੰਤਰੀ ਦੇ ਘਰ ਪਹੁੰਚਿਆ ਸੀ। ਜਿਸ ਵਿੱਚ ਉਨ੍ਹਾਂ ਨੂੰ ਸ਼ਨੀਵਾਰ ਨੂੰ ਐਸਐਸਪੀ ਵਿਜੀਲੈਂਸ ਦਫ਼ਤਰ ਕਚਹਿਰੀ ਚੌਕ ਵਿੱਚ ਪੇਸ਼ ਹੋਣ ਲਈ ਕਿਹਾ ਗਿਆ। ।