ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਟਰਾਂਸਪੋਰਟ ਵਿਭਾਗ ਨੇ ਜਾਰੀ ਕੀਤਾ ਨੋਟਿਸ
ਗੱਡੀ ਵਾਪਸ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ,27 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਟਰਾਂਸਪੋਰਟ ਵਿਭਾਗ ਨੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਮੌਜੂਦਾ ਐਮਐਲਏ ਹਲਕਾ ਡੇਰਾ ਬਾਬਾ ਨਾਨਕ ਸੁਖਜਿੰਦਰ ਰੰਧਾਵਾ ਨੂੰ ਕਾਂਗਰਸ ਸਰਕਾਰ ਦੌਰਾਨ ਦਿੱਤੀ ਸਰਕਾਰੀ ਇਨੋਵਾ ਕ੍ਰਿਸਟਾ ਵਾਪਸ ਕਰਨ ਲਈ ਨੋਟਿਸ ਜਾਰੀ ਕੀਤਾ ਹੈ।























