ਸਾਬਕਾ ਐੱਮਪੀ ਮਹਿੰਦਰ ਸਿੰਘ ਕੇਪੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ
ਚੰਡੀਗੜ੍ਹ 17 ਨਵੰਬਰ(ਵਿਸ਼ਵ ਵਾਰਤਾ) –ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਅੱਜ ਪੰਜਾਬ ਦੇ ਜਲੰਧਰ-ਲੁਧਿਆਣਾ ਹਾਈਵੇ ‘ਤੇ ਹੋਏ ਸੜਕ ਹਾਦਸੇ ‘ਚ ਵਾਲ ਵਾਲ ਬਚ ਗਏ। ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਸੰਸਦ ਮੈਂਬਰ ਅਤੇ ਮੰਤਰੀ ਮਹਿੰਦਰ ਸਿੰਘ ਕੇਪੀ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਆ ਰਹੇ ਸਨ ਅਤੇ ਰਸਤੇ ‘ਚ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਮਹਿੰਦਰ ਸਿੰਘ ਕੇ.ਪੀ ਆਪਣੇ ਸੁਰੱਖਿਆ ਮੁਲਾਜ਼ਮਾਂ ਨਾਲ ਕਾਰ ਵਿੱਚ ਸਵਾਰ ਸਨ।ਜਾਣਕਾਰੀ ਅਨੁਸਾਰ ਉਹ ਸੁਰੱਖਿਅਤ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇਹ ਹਾਦਸਾ ਕ ਟਰੈਕਟਰ ਨਾਲ ਵਾਪਰਿਆ ਹੈ। ਵਾਹਨ ਨੂੰ ਟੱਕਰ ਮਾਰਨ ਤੋਂ ਬਾਅਦ ਟਰੈਕਟਰ ਚਾਲਕ ਟਰੈਕਟਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।