ਸਾਬਕਾ ਕਾਂਗਰਸੀ ਐਮਐਲਏ ਅਰਵਿੰਦ ਖੰਨਾ ਭਾਜਪਾ ‘ਚ ਸ਼ਾਮਿਲ
ਸੰਗਰੂਰ ਤੋਂ ਲੜ ਸਕਦੇ ਹਨ ਚੋਣ
ਚੰਡੀਗੜ੍ਹ,11 ਜਨਵਰੀ(ਵਿਸ਼ਵ ਵਾਰਤਾ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਕਈ ਆਗੂਆਂ ਨੇ ਅੱਜ ਭਾਰਤੀ ਜਨਤਾ ਪਾਰਟੀ ਜੁਆਇਨ ਕਰ ਲਈ ਹੈ। ਇਹਨਾਂ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਅਰਵਿੰਦ ਖੰਨਾ ਵੀ ਸ਼ਾਮਿਲ ਹਨ। ਦੱਸ ਦਈਏ ਕਿ ਉਹ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਹਲਕਾ ਧੂਰੀ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਹੁਣ ਭਾਜਪਾ ਵੱਲੋਂ ਹਲਕਾ ਸੰਗਰੂਰ ਤੋਂ ਚੋਣ ਲੜ ਸਕਦੇ ਹਨ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਿਸ਼ਤੇਦਾਰ ਹਨ,ਜਿਹਨਾਂ ਵੱਲੋਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਆਪਣੀ ਅਲੱਗ ਪਾਰਟੀ ਬਣਾ ਕੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਨਾਲ ਮਿਲ ਕੇ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਗਿਆ ਹੈ।