• Latest
  • Trending
ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ

ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ

3 years ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

4 hours ago
ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

4 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

5 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

5 hours ago
ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

7 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

9 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ

May 1, 2024
in ਪੰਜਾਬ
ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ

ਸਾਬਕਾ ਕਾਂਗਰਸੀ ਦਲਵੀਰ ਗੋਲਡੀ ਦੇ ‘ਆਪ’ ‘ਚ ਸ਼ਾਮਲ ਹੋਣ ਨਾਲ ਸੰਗਰੂਰ ਵਿੱਚ ਪਾਰਟੀ ਦੀ ਸਥਿਤੀ ਹੋਈ ਹੋਰ ਮਜ਼ਬੂਤ

ਕਾਂਗਰਸ ਦੇ ਨੌਜਵਾਨ ਸਾਬਕਾ ਵਿਧਾਇਕ ਦਲਵੀਰ ਗੋਲਡੀ ਆਪਣੇ ਪਰਿਵਾਰ ਅਤੇ ਸਮਰਥਕਾਂ ਸਮੇਤ ‘ਆਪ’ ‘ਚ ਹੋਏ ਸ਼ਾਮਲ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ

ਭਗਵੰਤ ਮਾਨ ਨੇ ਕਿਹਾ, ਦੇਸ਼ ਦੀ ਰਾਜਨੀਤੀ ‘ਚ ਨੌਜਵਾਨ ਚਿਹਰਿਆਂ ਨੂੰ ਅੱਗੇ ਲਿਆਉਣ ਦੀ ਜਰੂਰਤ, ਦਲਵੀਰ ਗੋਲਡੀ ਗਰਾਊਂਡ ਜ਼ੀਰੋ ‘ਤੇ ਲੋਕਾਂ ਨਾਲ ਜੁੜੇ ਹੋਏ ਹਨ

ਦਲਵੀਰ ਗੋਲਡੀ ਨੇ ਮਿਹਨਤ ਨਾਲ ਕਾਂਗਰਸ ਵਿੱਚ ਆਪਣੀ ਥਾਂ ਬਣਾਈ ਸੀ, ਪਰੰਤੂ ਜਦੋਂ ਤੁਹਾਡੀ ਪਾਰਟੀ ਤੁਹਾਡੀ ਮਿਹਨਤ ਦੀ ਕਦਰ ਨਹੀਂ ਕਰਦੀ ਤਾਂ ਦਿਲ ਟੁੱਟਦਾ ਹੈ- ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ, ਸਾਡੀ ਪਾਰਟੀ ਵਿੱਚ ਕੋਈ ਹਾਈਕਮਾਂਡ ਜਾਂ ਬੌਸ ਕਲਚਰ ਨਹੀਂ ਹੈ, ਅਸੀਂ ਸਾਰੇ ਇੱਕ ਪਰਿਵਾਰ ਹਾਂ

ਮੈਂ ਭਗਵੰਤ ਮਾਨ ਦੇ ਖਿਲਾਫ ਵਿਧਾਨ ਸਭਾ ਚੋਣ ਲੜੀ ਸੀ ਅਤੇ ਅੱਜ ਮਾਨ ਸਾਹਿਬ ਦਾ ਵੱਡਾਪਨ ਦੇਖੋ, ਉਨ੍ਹਾਂ ਨੇ ਮੈਨੂੰ ਆਪਣੇ ਕੋਲ ਬੈਠਾ ਕੇ ਛੋਟੇ ਭਰਾ ਦਾ ਦਰਜਾ ਦਿੱਤਾ – ਦਲਵੀਰ ਗੋਲਡੀ

‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਦਲਵੀਰ ਗੋਲਡੀ ਦਾ ਪਹਿਲਾ ਬਿਆਨ, “ਮੈਂ ਕਾਂਗਰਸ ਦਾ ਇੱਕ-ਇੱਕ ਰਾਜ਼ ਖੋਲ੍ਹਾਂਗਾ, ਕਿਵੇਂ ਕੀਤੇ ਘਰ ਬਰਬਾਦ”

ਚੰਡੀਗੜ੍ਹ, 1 ਮਈ 2024 (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਗਰੂਰ ਵਿੱਚ ਕਾਂਗਰਸ ਅਤੇ ਸੁਖਪਾਲ ਸਿੰਘ ਖਹਿਰਾ ਨੂੰ ਬਹੁਤ ਵੱਡਾ ਝਟਕਾ ਦਿੱਤਾ ਹੈ। ਆਪ ਆਗਾਮੀ ਲੋਕ ਸਭਾ ਚੋਣਾਂ ਵਿੱਚ ਇਹ ਸੀਟ ਜਿੱਤਣ ਦੇ ਇੱਕ ਹੋਰ ਕਦਮ ਨੇੜੇ ਪਹੁੰਚ ਗਈ ਹੈ। ਬੁੱਧਵਾਰ ਨੂੰ ਸੰਗਰੂਰ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਕੱਦਾਵਰ ਆਗੂ ਦਲਵੀਰ ਸਿੰਘ ਗੋਲਡੀ ਆਪਣੇ ਪੂਰੇ ਪਰਿਵਾਰ ਅਤੇ ਸੈਂਕੜੇ ਸਾਥੀਆਂ ਸਮੇਤ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੀ.ਐਮ.ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਤੇ ‘ਆਪ’ ਸੰਗਰੂਰ ਤੋਂ ਉਮੀਦਵਾਰ ਗੁਰਮੀਤ ਸਿੰਘ ਹੇਅਰ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ ਹੋਗਏ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਲਈ ਖਾਸ ਦਿਨ ਹੈ ਕਿਉਂਕਿ ਦਲਵੀਰ ਸਿੰਘ ਗੋਲਡੀ ਇੱਕ ਨੌਜਵਾਨ, ਜੋਸ਼ੀਲੇ ਅਤੇ ਮਿਹਨਤੀ ਆਗੂ ਹਨ ਜੋ ਅੱਜ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਭਗਵੰਤ ਮਾਨ ਨੇ ਗੋਲਡੀ ਦਾ ‘ਆਪ’ ‘ਚ ਸਵਾਗਤ ਕੀਤਾ ਅਤੇ ਰਸਮੀ ਤੌਰ ‘ਤੇ ਉਨ੍ਹਾਂ ਨੂੰ ‘ਆਪ’ ਦਾ ਸਿਰੋਪਾ ਪਾ ਕੇ ਪਾਰਟੀ ‘ਚ ਸ਼ਾਮਲ ਕੀਤਾ। ਸੀਅਐਮ ਮਾਨ ਨੇ ਧੂਰੀ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਦਲਵੀਰ ਗੋਲਡੀ ਨੂੰ ਜੱਫੀ ਪਾ ਕੇ ਗਲੇ ਲਗਾਇਆ।

ਦਲਵੀਰ ਸਿੰਘ ਖੰਗੂੜਾ (41), ਸਾਬਕਾ ਵਿਧਾਇਕ ਧੂਰੀ (2017-22) ਇੱਕ ਵਿਦਿਆਰਥੀ ਸਿਆਸਤਦਾਨ ਸਨ। ਉਹ 2002 ਵਿੱਚ ਐਸ.ਡੀ. ਕਾਲਜ ਦੇ ਕਾਲਜ ਪ੍ਰਤੀਨਿਧੀ ਬਣੇ ਸਨ, 2003-04 ਵਿੱਚ ਸੌਪੂ (ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ) ਦੇ ਪ੍ਰਧਾਨ ਬਣੇ, 2006-07 ਵਿੱਚ ਉਹ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟ ਕੌਂਸਲ ਦੇ ਪ੍ਰਧਾਨ ਬਣੇ ਅਤੇ 2007 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ। ਉਨਾਂ ਨੇ 2017 ਵਿੱਚ ਧੂਰੀ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜੀ ਅਤੇ 2,838 ਵੋਟਾਂ ਨਾਲ ਜਿੱਤੇ। 2022 ਵਿੱਚ ਉਹ ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਤੋਂ ਹਾਰ ਗਏ ਅਤੇ ਬਾਅਦ ਵਿੱਚ ਸੰਗਰੂਰ ਉਪ ਚੋਣ ਵੀ ਲੜੇ ਸਨ।

ਇਸ ਮੌਕੇ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸਾਨੂੰ ਬਹੁਤ ਸਾਰੇ ਨੌਜਵਾਨ, ਮਿਹਨਤੀ, ਇਮਾਨਦਾਰ ਅਤੇ ਦੇਸ਼ ਭਗਤ ਆਗੂਆਂ ਦੀ ਲੋੜ ਹੈ, ਜੋ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ। ਜਦੋਂ ਅਰਵਿੰਦ ਕੇਜਰੀਵਾਲ ਨੇ ‘ਆਪ’ ਦੀ ਸਥਾਪਨਾ ਕੀਤੀ ਤਾਂ ਉਹ ਜਾਣਦੇ ਸਨ ਕਿ ਦੂਜੀਆਂ ਪਾਰਟੀਆਂ ਵਿੱਚ ਕੁਝ ਚੰਗੇ ਅਤੇ ਇਮਾਨਦਾਰ ਆਗੂ ਹਨ ਜੋ ਬਿਹਤਰੀ ਲਈ ਕੰਮ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ, ਇਸ ਲਈ ਸਾਡੀ ਪਾਰਟੀ ਉਨ੍ਹਾਂ ਆਗੂਆਂ ਨੂੰ ਇੱਕ ਪਲੇਟਫਾਰਮ ਦੇਵੇਗੀ। ਤਾਂ ਜੋ ਉਹ ਆਪਣੇ ਸੁਪਨੇ ਪੂਰੇ ਕਰ ਸਕਣ ਅਤੇ ਆਪਣੀ ਕੌਮ ਦੀ ਸੇਵਾ ਕਰ ਸਕਣ। ਦਲਵੀਰ ਗੋਲਡੀ ਵਿਦਿਆਰਥੀ ਰਾਜਨੀਤੀ ਤੋਂ ਆਏ ਹਨ। ਜਦੋਂ ਮੈਂ ਸੰਗਰੂਰ ਤੋਂ ਐਮਪੀ ਸੀ, ਉਹ ਵਿਧਾਇਕ ਸਨ, ਅਸੀਂ ਮਿਲਦੇ-ਜੁਲਦੇ ਰਹਿੰਦੇ ਸਨ, ਇਹ ਲੋਕਤੰਤਰ ਦੀ ਸੁੰਦਰਤਾ ਹੈ ਕਿ ਵੱਖ-ਵੱਖ ਪਾਰਟੀਆਂ ਦੇ ਲੋਕ ਇਕੱਠੇ ਕੰਮ ਕਰਦੇ ਹਨ। ਮਾਨ ਨੇ ਕਿਹਾ ਕਿ ਵਿਧਾਇਕ ਅਤੇ ਸੰਸਦ ਮੈਂਬਰ ਕਿਸੇ ਪਾਰਟੀ ਨਾਲ ਸਬੰਧਤ ਨਹੀਂ ਹੁੰਦੇ, ਚੋਣ ਨਤੀਜੇ ਆਉਣ ਤੋਂ ਬਾਅਦ ਉਹ ਹਰ ਕਿਸੇ ਦੇ ਵਿਧਾਇਕ ਅਤੇ ਸੰਸਦ ਮੈਂਬਰ ਹੁੰਦੇ ਹਨ। ਜਿਵੇਂ ਮੈਂ ਸਾਰਿਆਂ ਦਾ ਮੁੱਖ ਮੰਤਰੀ ਹਾਂ, ੳਨਾਂ ਦਾ ਵੀ ਜਿਨ੍ਹਾਂ ਨੇ ਮੈਨੂੰ ਵੋਟ ਵੀ ਨਹੀਂ ਪਾਈ।

ਮਾਨ ਨੇ ਕਿਹਾ ਕਿ ਦਲਵੀਰ ਗੋਲਡੀ ਇੱਕ ਮਿਹਨਤੀ ਆਗੂ ਹਨ, ਉਹ ਇੱਕ ਆਮ ਪਰਿਵਾਰ ਵਿੱਚੋਂ ਆਏ ਹਨ ਅਤੇ ਵਿਧਾਇਕ ਬਣੇ। ਉਨ੍ਹਾਂ ਕਿਹਾ ਕਿ ਹਰ ਪਾਰਟੀ ਕਹਿੰਦੀ ਹੈ ਕਿ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਸਰਗਰਮ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਪਰ ਜਦੋਂ ਨੌਜਵਾਨ ਆਗੂਆਂ ਦੇ ਕੰਮ ਨੂੰ ਇਨਾਮ ਦੇਣ ਦੀ ਗੱਲ ਆਉਂਦੀ ਹੈ ਤਾਂ ਉਹ ਅਕਸਰ ਪੈਰ ਪਿੱਛੇ ਖਿੱਚ ਲੈਂਦੇ ਹਨ। ਜਦੋਂ ਇਨ੍ਹਾਂ ਨੌਜਵਾਨ ਆਗੂਆਂ ਨੂੰ ਕੁਝ ਦੇਣ ਦੀ ਗੱਲ ਆਉਂਦੀ ਹੈ ਤਾਂ ਰਵਾਇਤੀ ਸਿਆਸੀ ਪਾਰਟੀਆਂ ਆਪਣੇ ਪਰਿਵਾਰ, ਰਿਸ਼ਤੇਦਾਰਾਂ ਅਤੇ ਪੁਰਾਣੇ ਸਿਆਸਤਦਾਨਾਂ ਨੂੰ ਉਪਰੋਂ ਲਿਆ ਕੇ ਚੁਣਦੀਆਂ ਹਨ। ਮਾਨ ਨੇ ਕਿਹਾ ਕਿ ਗੋਲਡੀ ਨੇ ਆਪਣੀ ਮਿਹਨਤ ਨਾਲ ਕਾਂਗਰਸ ਅਤੇ ਪੰਜਾਬ ਦੀ ਸਿਆਸਤ ਵਿੱਚ ਆਪਣੀ ਥਾਂ ਬਣਾਈ ਹੈ ਪਰ ਜਦੋਂ ਕੋਈ ਪਾਰਟੀ ਅਜਿਹੇ ਆਗੂਆਂ ਨੂੰ ਨਜ਼ਰਅੰਦਾਜ਼ ਕਰਦੀ ਹੈ ਤਾਂ ਉਨ੍ਹਾਂ ਦਾ ਦਿਲ ਟੁੱਟ ਜਾਂਦਾ ਹੈ। ਜਦੋਂ ਕਿਸੇ ਦੀ ਮਿਹਨਤ ਦਾ ਫਲ ਕਿਸੇ ਹੋਰ ਨੂੰ ਚਾਂਦੀ ਦੇ ਥਾਲ ਵਿੱਚ ਦਿੱਤਾ ਜਾਂਦਾ ਹੈ, ਤਾਂ ਇਹ ਨਿਰਾਸ਼ਾਜਨਕ ਹੈ। ਮਾਨ ਨੇ ਕਿਹਾ ਕਿ ਉਹ ਦਲਵੀਰ ਗੋਲਡੀ ਦਾ ‘ਆਪ’ ‘ਚ ਛੋਟੇ ਭਰਾ ਵਜੋਂ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿੱਚ ਕੋਈ ਹਾਈ ਕਮਾਂਡ ਜਾਂ ਬੌਸ ਕਲਚਰ ਨਹੀਂ ਹੈ, ਅਸੀਂ ਇੱਕ ਪਰਿਵਾਰ ਹਾਂ। ਸਾਡੇ ਕੋਲ ਸੰਗਰੂਰ ਵਿੱਚ ਮੀਤ ਹੇਅਰ ਵਰਗਾ ਨੌਜਵਾਨ ਆਗੂ ਹੈ ਜੋ ਦੂਜੀ ਵਾਰ ਵਿਧਾਇਕ ਅਤੇ ਕੈਬਨਿਟ ਮੰਤਰੀ ਬਣਿਆ ਹੈ ਅਤੇ ਹੁਣ ਸਾਡੇ ਕੋਲ ਇੱਕ ਹੋਰ ਨੌਜਵਾਨ ਆਗੂ ਦਲਵੀਰ ਗੋਲਡੀ ਹੈ, ਉਹ ਸੰਗਰੂਰ ਵਿੱਚ ਮੇਰੀਆਂ ਦੋ ਬਾਹਾਂ ਵਾਂਗ ਹਨ। ਉਨ੍ਹਾਂ ਕਿਹਾ ਕਿ ਗੋਲਡੀ ਦਾ ‘ਆਪ’ ਵਿੱਚ ਸਵਾਗਤ ਕਰਕੇ ਉਨ੍ਹਾਂ ਨੂੰ ਖੁਸ਼ੀ ਹੋ ਰਹੀ ਹੈ ਕਿਉਂਕਿ ਉਹ ਸੰਗਰੂਰ ਦੇ ਇੱਕ ਸੁਹਿਰਦ ਅਤੇ ਜ਼ਮੀਨੀ ਆਗੂ ਹਨ।

ਮਾਨ ਨੇ ਕਿਹਾ ਕਿ ਸਾਡੀ ਪਾਰਟੀ ਵਿੱਚ ਅੱਜ ਬਹੁਤ ਸਾਰੇ ਨੌਜਵਾਨ ਆਗੂ ਵਿਧਾਇਕ ਹਨ। ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਸਿਆਸਤ ਵਿੱਚ ਪੀੜ੍ਹੀ ਹੀ ਬਦਲ ਦਿੱਤੀ ਹੈ। ਇਹ ਆਗੂ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਲਈ ਕੰਮ ਕਰ ਰਹੇ ਹਨ। ਆਪਣੀ ਲਗਨ ਨਾਲ ਉਹ ਨਵੇਂ ਅਧਿਆਏ ਲਿਖਣਗੇ। ਉਨ੍ਹਾਂ ਕਿਹਾ ਕਿ ਅਸੀਂ ਇਕ-ਦੂਜੇ ਖਿਲਾਫ ਚੋਣ ਲੜ ਚੁੱਕੇ ਹਾਂ, ਪਰ ਸਾਡੇ ਕੋਈ ਨਿੱਜੀ ਮਤਭੇਦ ਨਹੀਂ ਹਨ। ਮਾਨ ਨੇ ਕਿਹਾ ਕਿ ਜੇਕਰ ਕੋਈ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਮੌਕਾ ਅਤੇ ਪਲੇਟਫਾਰਮ ਦੇ ਕੇ ਖੁਸ਼ੀ ਹੁੰਦੀ ਹੈ। ਮਾਨ ਨੇ ਕਿਹਾ ਕਿ ਸਾਡੀ ਸਿਆਸਤ ਨੂੰ ਅਜਿਹੇ ਨੌਜਵਾਨ ਚਿਹਰਿਆਂ ਦੀ ਲੋੜ ਹੈ ਜੋ ਪੜ੍ਹੇ ਲਿਖੇ ਹੋਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੋਣ ਅਤੇ ਲੋਕਾਂ ਦੇ ਹੱਕਾਂ ਲਈ ਲੜ ਸਕਣ।

ਮਾਨ ਨੇ ਕਿਹਾ ਕਿ ਗੋਲਡੀ ‘ਤੇ ‘ਆਪ’ ‘ਚ ਸ਼ਾਮਲ ਹੋਣ ਦਾ ਕੋਈ ਦਬਾਅ ਨਹੀਂ ਹੈ, ਉਹ ਅਜਿਹੀ ਪਾਰਟੀ ‘ਚ ਆ ਰਿਹੇ ਹਨ, ਜੋ ਉਨਾਂ ਵਰਗੇ ਨੌਜਵਾਨ ਆਗੂਆਂ ਨੂੰ ਪਲੇਟਫਾਰਮ ਦਿੰਦੀ ਹੈ। ਮਾਨ ਨੇ ਕਿਹਾ ਕਿ ਦਲਵੀਰ ਗੋਲਡੀ ਨੇ ਕਾਂਗਰਸ ਨਹੀਂ ਛੱਡੀ ਪਰ ਕਾਂਗਰਸ ਨੇ ਗੋਲਡੀ ਨੂੰ ਛੱਡ ਦਿੱਤਾ ਹੈ। ਸੁਖਪਾਲ ਸਿੰਘ ਖਹਿਰਾ ‘ਤੇ ਨਿਸ਼ਾਨਾ ਸਾਧਦੇ ਹੋਏ ਮਾਨ ਨੇ ਕਿਹਾ ਕਿ ਪਿਛਲੀ ਵਾਰ ਜਦੋਂ ਉਨ੍ਹਾਂ ਨੂੰ 19000 ਵੋਟਾਂ ਵੀ ਨਹੀਂ ਮਿਲੀਆਂ ਸਨ ਤਾਂ ਉਨ੍ਹਾਂ ਬਠਿੰਡਾ ਦੇ ਲੋਕਾਂ ਤੋਂ ਮੁਆਫੀ ਮੰਗੀ ਸੀ, ਇਸ ਵਾਰ ਉਹ 4 ਜੂਨ ਨੂੰ ਸੰਗਰੂਰ ਦੇ ਲੋਕਾਂ ਤੋਂ ਮੁਆਫੀ ਮੰਗਣਗੇ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਲਵੀਰ ਗੋਲਡੀ ਨੇ ਕਿਹਾ ਕਿ ਉਹ ਭਗਵੰਤ ਮਾਨ ਦੇ ਧੰਨਵਾਦੀ ਹਨ ਕਿ ਉਨ੍ਹਾਂ ਨੇ ਮੈਨੂੰ ਇਕ ਯੋਗ ਆਗੂ ਮੰਨਿਆ ਅਤੇ ਮੈਨੂੰ ਉਨ੍ਹਾਂ ਦੀ ਟੀਮ ਦਾ ਹਿੱਸਾ ਬਣਨ ਦਾ ਮੌਕਾ ਦਿੱਤਾ। ਗੋਲਡੀ ਨੇ ਕਿਹਾ ਕਿ ਮੈਂ ਬਾਈ ਜੀ (ਭਗਵੰਤ ਮਾਨ ਨੂੰ ਵੱਡਾ ਭਰਾ ਦੱਸਦਿਆਂ) ਦੇ ਖਿਲਾਫ ਚੋਣ ਲੜੀ ਸੀ, ਮੇਰੀ ਪਿਛਲੀ ਪਾਰਟੀ ਦੇ ਲੋਕ ਮੇਰੇ ਕੰਮ ਅਤੇ ਆਮ ਲੋਕਾਂ ਵਿੱਚ ਸਤਿਕਾਰ ਹੋਣ ਕਾਰਨ ਅਸੁਰੱਖਿਅਤ ਮਹਿਸੂਸ ਕਰ ਰਹੇ ਸਨ, ਪਰ ਇਹ ਮਾਨ ਸਾਹਿਬ ਦੀ ਮਹਾਨਤਾ ਹੈ ਕਿ ਉਹ ਆਪਣੀ ਪਾਰਟੀ ਵਿੱਚ ਸਵਾਗਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਹਰ ਡਿਊਟੀ ਅਤੇ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਸੰਸਦ ਮੈਂਬਰ ਸਨ, ਅਤੇ ਮੈਂ ਵਿਧਾਇਕ ਸੀ, ਉਦੋਂ ਉਹ ਮੈਨੂੰ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਮਿਲੇ ਸਨ, ਤਾਂ ਮਾਨ ਨੇ ਮੇਰੇ ਚੰਗੇ ਕੰਮ ਲਈ ਮੇਰੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜੇਕਰ ਉਨ੍ਹਾਂ (ਗੋਲਡੀ) ਨੂੰ ਕੁਝ ਚਾਹੀਦਾ ਹੈ ਤਾਂ ਉਹ ਉਨ੍ਹਾਂ (ਮਾਨ) ਨੂੰ ਦੱਸਣ। .

ਗੋਲਡੀ ਨੇ ਕਿਹਾ ਕਿ ਭਗਵੰਤ ਮਾਨ ਨੇ ਉਨ੍ਹਾਂ ਵਰਗੇ ਨੌਜਵਾਨ ਆਗੂਆਂ ਲਈ ਰਾਹ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਨੌਜਵਾਨ ਰਾਜਨੀਤੀ ਨੂੰ ਬਦਲਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਰਾਜਨੀਤੀ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਤੋਂ ਵਧੀਆ ਪਲੇਟਫਾਰਮ ਕੋਈ ਨਹੀਂ ਹੈ ਅਤੇ ਉਨ੍ਹਾਂ ਨੂੰ ਇਕੱਠੇ ਹੋ ਕੇ ‘ਆਪ’ ਨਾਲ ਜੁੜ ਕੇ ਪੰਜਾਬ ਨੂੰ ਰੰਗਲਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਦੀ ਵੀਡੀਓ ਹਰ ਕਿਸੇ ਕੋਲ ਹੈ, ਜਿੱਥੇ ਉਹ ਸੰਗਰੂਰ ਦੇ 10 ਪਿੰਡਾਂ ਦਾ ਨਾਂ ਵੀ ਨਹੀਂ ਲੈ ਸਕੇ, ਇਹੋ ਸਮੱਸਿਆ ਹੈ ਕਿ ਕਾਂਗਰਸ ਪਾਰਟੀ ਵਿੱਚ ਯੋਗ ਆਗੂਆਂ ਦੀ ਥਾਂ ਅਣਚਾਹੇ ਲੋਕਾਂ ਨੂੰ ਮੌਕਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਅਤੇ ਮੇਰੀ ਪਤਨੀ ਨੇ ਟਿਕਟ ਲਈ ਅਪਲਾਈ ਕੀਤਾ ਕਿਉਂਕਿ ਉਨ੍ਹਾਂ ਨੂੰ ਅਜਿਹਾ ਕਰਨ ਲਈ ਕਿਹਾ ਗਿਆ ਸੀ, ਪਰ ਹੁਣ ਸੁਖਪਾਲ ਖਹਿਰਾ ਕਹਿ ਰਹੇ ਹਨ ਕਿ ਉਨ੍ਹਾਂ ਨੂੰ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਪਤਾ ਸੀ ਕਿ ਉਹ ਸੰਗਰੂਰ ਤੋਂ ਚੋਣ ਲੜਨਗੇ। ਗੋਲਡੀ ਨੇ ਕਿਹਾ ਕਿ ਇਹ ਉਨ੍ਹਾਂ ਵਰਗੇ ਨੌਜਵਾਨ ਆਗੂ ਲਈ ਨਿਰਾਸ਼ਾਜਨਕ ਗੱਲ ਹੈ ਜਿਸ ਨੇ ਹਰ ਰੋਜ਼ ਕੰਮ ਕੀਤਾ ਅਤੇ ਜ਼ਿਮਨੀ ਚੋਣਾਂ ਤੋਂ ਬਾਅਦ ਸੰਗਰੂਰ ਤੋਂ ਚੋਣ ਲੜਨ ਦੀ ਤਿਆਰੀ ਕੀਤੀ।

ਗੋਲਡੀ ਨੇ ਕਿਹਾ ਕਿ ਉਹ ਕਾਂਗਰਸ ਦੇ ਸਾਰੇ ਗੰਦੇ ਰਾਜ਼ਾਂ ਦਾ ਪਰਦਾਫਾਸ਼ ਕਰਨਗੇ, ਕਿਵੇਂ ਉਨ੍ਹਾਂ ਨੇ ਇੰਨੇ ਘਰ ਬਰਬਾਦ ਕੀਤੇ, ਕਿਵੇਂ ਇਹ 5-7 ਲੋਕਾਂ ਦਾ ਟੋਲਾ ਹੈ ਜੋ ਸਭ ਕੁਝ ਆਪਸ ਵਿੱਚ ਸਾਂਝਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਨਹੀਂ ਛੱਡੀ ਪਰ ਉਨ੍ਹਾਂ ਨੂੰ ਇਸ ਵਿੱਚੋਂ ਕੱਢ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਮੈਨੂੰ 2022 ਦੀਆਂ ਚੋਣਾਂ ਲੜਨ ਲਈ ਮਜਬੂਰ ਕੀਤਾ ਗਿਆ ਸੀ ਜਦੋਂ ਬਾਕੀ ਸਾਰਿਆਂ ਨੇ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਹ ਟਿਕਟਾਂ ਅਤੇ ਅਹੁਦਿਆਂ ਦੀ ਗੱਲ ਨਹੀਂ, ਕਈ ਵਾਰ ਆਤਮ ਸਨਮਾਨ ਦੀ ਗੱਲ ਹੁੰਦੀ ਹੈ।

Tags: BREAKING NEWSLATEST PUNJABI NEWSLOK SABHA ELECTIONS 2024POLITICSPUNJABWEB PORTALWISHAVWARTA.INਆਪਕਾਂਗਰਸਮੁੱਖ ਮੰਤਰੀ ਭਗਵੰਤ ਮਾਨ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

by Navjot
November 14, 2026
0

ਅੰਮ੍ਰਿਤਸਰ, 14 ਨਵੰਬਰ(ਵਿਸ਼ਵ ਵਾਰਤਾ)  ਤਰਨਤਾਰਨ ਵਿਖੇ ਨੈਸ਼ਨਲ ਹਾਈਵੇ-54 'ਤੇ ਅੱਜ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ ਸੰਦੇਸ਼

by Jaspreet Kaur
3 weeks ago
0

ਜਥੇਦਾਰ ਗੜਗੱਜ ਵੱਲੋਂ ਨਾਰਵੇ ’ਚ ਸਿੱਖਾਂ ਨੂੰ ਏਕਤਾ ਬਣਾਈ ਰੱਖਣ ਅਤੇ ਬੱਚਿਆਂ ਦੀ ਸਿੱਖੀ ਪਛਾਣ ਵੱਲ ਵਿਸ਼ੇਸ਼ ਧਿਆਨ ਦੇਣ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 