ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ
ਪੜ੍ਹੋ, ਪੂਰੀ ਖ਼ਬਰ
ਚੰਡੀਗੜ੍ਹ,16ਮਈ(ਵਿਸ਼ਵ ਵਾਰਤਾ)-ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਰੀਦਕੋਟ ਦੇ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਚਲ ਰਹੀ ਹੈ। ਜਾਣਕਾਰੀ ਅਨੁਸਾਰ ਢਿੱਲੋਂ ਖ਼ਿਲਾਫ਼ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਸ ਨੇ ਸੂਬੇ ਵਿੱਚ ਕਾਂਗਰਸ ਸਰਕਾਰ ਦੌਰਾਨ ਫਰੀਦਕੋਟ ਤੋਂ ਵਿਧਾਇਕ ਹੁੰਦਿਆਂ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦਾਂ ਬਣਾਈਆਂ ਸਨ।