ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,14 ਮਾਰਚ(ਵਿਸ਼ਵ ਵਾਰਤਾ) ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੱਲ੍ਹ ਸਵੇਰੇ 10:30 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਉਹਨਾਂ ਦੇ ਨਾਲ ਹੋਰ ਆਗੂ ਵੀ ਹੋਣਗੇ। ਇਹ ਜਾਣਕਾਰੀ ਨਵਜੋਤ ਸਿੱਧੂ ਵੱਲੋਂ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ। ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਲਿਖਿਆ ” ਭਲਕੇ ਸਵੇਰੇ 10.30 ਵਜੇ ਗਵਰਨਰ ਹਾਉਸ ਚੰਡੀਗੜ ਵਿਖੇ ਮਾਨਯੋਗ ਗਵਰਨਰ ਪੰਜਾਬ ਨੂੰ ਮਿਲਣਗੇ… ਉਹਨਾਂ ਦੇ ਨਾਲ ਦੂਲੋ ਸਾਹਿਬ, ਮਹਿੰਦਰ ਕੇਪੀ ਜੀ, ਸਰਦਾਰ ਲਾਲ ਸਿੰਘ ਅਤੇ ਗੌਤਮ ਸੇਠ ਵੀ ਹੋਣਗੇ! …. ਕੱਲ ਸਵੇਰੇ 11 ਵਜੇ ਗਵਰਨਰ ਹਾਊਸ ਦੇ ਸਾਹਮਣੇ ਮੀਡੀਆ ਨੂੰ ਸੰਬੋਧਨ ਕਰਨਗੇ… ਸਭ ਨੂੰ ਸੱਦਾ ਦਿੱਤਾ ਜਾਂਦਾ ਹੈ “























