ਸਾਬਕਾ ਕੇਂਦਰੀ ਮੰਤਰੀ ਨੇ ਦਿੱਤਾ ਕਾਂਗਰਸ ਪਾਰਟੀ ਤੋਂ ਅਸਤੀਫਾ
ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਸੌਂਪ ਕੇ ਜਤਾਈ ਨਾਰਾਜ਼ਗੀ
ਚੰਡੀਗੜ੍ਹ, 12 ਮਾਰਚ(ਵਿਸ਼ਵ ਵਾਰਤਾ)-ਕਾਂਗਰਸ ਜਿੱਥੇ ਲੋਕਾਂ ਵਿੱਚ ਆਪਣੀ ਪਹੁੰਚ ਨਹੀਂ ਬਣਾ ਰਹੀ ਹੈ, ਉਥੇ ਪਾਰਟੀ ਅੰਦਰ ਵੱਖਰੀ ਸਥਿਤੀ ਬਣੀ ਹੋਈ ਹੈ। ਦਰਅਸਲ ਕਾਂਗਰਸੀ ਆਗੂ ਪਾਰਟੀ ਛੱਡ ਰਹੇ ਹਨ। ਹੁਣ ਤੱਕ ਕਈ ਵੱਡੇ ਅਤੇ ਛੋਟੇ ਨੇਤਾ ਕਾਂਗਰਸ ਤੋਂ ਅਸਤੀਫਾ ਦੇ ਚੁੱਕੇ ਹਨ। ਇਸੇ ਦੇ ਚਲਦਿਆਂ ਹੁਣ ਕਰਨਾਟਕ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸੀਐਮ ਇਬਰਾਹਿਮ ਦੇ ਅਸਤੀਫੇ ਦੀ ਗੱਲ ਸਾਹਮਣੇ ਆਈ ਹੈ। ਸੀਨੀਅਰ ਨੇਤਾ ਸੀਐਮ ਇਬਰਾਹਿਮ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣਾ ਅਸਤੀਫਾ ਸੌਂਪ ਕੇ ਨਾਰਾਜ਼ਗੀ ਜਤਾਈ ਹੈ।
ਸੀਐਮ ਇਬਰਾਹਿਮ ਨੇ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਲਿਖਿਆ- ਮੈਂ ਤੁਹਾਨੂੰ ਪਿਛਲੇ ਕਈ ਸਾਲਾਂ ਤੋਂ ਕਈ ਵਾਰ ਪੱਤਰ ਲਿਖਿਆ ਹੈ, ਮੈਂ ਪਾਰਟੀ ਦੀਆਂ ਕਈ ਸਮੱਸਿਆਵਾਂ ਅਤੇ ਸ਼ਿਕਾਇਤਾਂ ਤੁਹਾਡੇ ਸਾਹਮਣੇ ਰੱਖੀਆਂ ਹਨ ਅਤੇ ਇਸ ਦੌਰਾਨ ਤੁਸੀਂ ਉਨ੍ਹਾਂ ਨੂੰ ਹੱਲ ਕਰਨ ਦਾ ਪੂਰਾ ਭਰੋਸਾ ਦਿੱਤਾ ਹੈ। ਪਰ ਕੁਝ ਨਹੀਂ ਕੀਤਾ ਮੈਨੂੰ ਕੋਈ ਬਦਲਾਅ ਨਜ਼ਰ ਨਹੀਂ ਆਉਂਦਾ। ਇਸ ਲਈ, ਮੈਂ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦਿੰਦਾ ਹਾਂ।
























