ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ ਦਾ ਦਿਹਾਂਤ
ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਬਲਵੰਤ ਸਿੰਘ ਰਾਮੂਵਾਲੀਆ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ (ਭਾਜਪਾ ਦੇ ਮੈਂਬਰ ਕਾਰਜਕਰਨੀ ਅਤੇ ਸਾਬਕਾ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ) ਦੇ ਪਤੀ ਅਰਵਿੰਦਰ ਸਿੰਘ ਭੁੱਲਰ (58) ਦੀ ਗੰਭੀਰ ਬਿਮਾਰੀ ਕਾਰਨ ਗੰਗਾਨਗਰ ਦੇ ਹਸਪਤਾਲ ‘ਚ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਅਰਵਿੰਦਰ ਸਿੰਘ ਭੁੱਲਰ ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ। ਉਨਾਂ ਦਾ ਅੰਤਿਮ ਸੰਸਕਾਰ ਕੱਲ੍ਹ 27 ਅਪ੍ਰੈਲ ਨੂੰ ਸਵੇਰੇ 10 ਵਜੇ ਸੈਕਟਰ 25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।