ਸਾਬਕਾ ਕੌਂਸਲਰ ਕਤਲ ਮਾਮਲਾ
ਪੁਲਿਸ ਨੂੰ ਮਿਲੀ ਵੱਡੀ ਸਫਲਤਾ
ਚਾਰ ਮੁਲਜ਼ਮ ਕੀਤੇ ਕਾਬੂ
ਜਲੰਧਰ, 21ਜੂਨ(ਵਿਸ਼ਵ ਵਾਰਤਾ)-ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਮਾਮਲੇ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਨਾਲ ਸੰਬੰਧਿਤ ਚਾਰ ਮੁਲਜ਼ਮਾਂ ਨੂੰ ਰੂਪਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਕਤਲ ਵਿਚ ਵਰਤੀ ਗਈ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।