ਸਾਬਕਾ ਕੌਂਸਲਰ ਦੇ ਖੁਦਕੁਸ਼ੀ ਮਾਮਲੇ ਵਿੱਚ ਸਾਬਕਾ ਵਿਧਾਇਕ ਅਤੇ ਹੋਰਨਾਂ ਖਿਲਾਫ ਮਾਮਲਾ ਦਰਜ
ਚੰਡੀਗੜ੍ਹ 30 ਜਨਵਰੀ(ਵਿਸ਼ਵ ਵਾਰਤਾ ਬਿਊਰੋ)- ਜਲੰਧਰ ਦੇ ਸਾਬਕਾ ਕੌਂਸਲਰ ਵਿੱਕੀ ਕਾਲੀਆ ਖੁਦਕੁਸ਼ੀ ਮਾਮਲੇ ਵਿੱਚ ਪੁਲੀਸ ਨੇ ਸਾਬਕਾ ਸੀਪੀਐਸ ਅਤੇ ਵਿਧਾਇਕ ਕੇਡੀ ਭੰਡਾਰੀ ਅਤੇ ਸੁਸਾਈਡ ਨੋਟ ਵਿੱਚ ਦਰਜ ਸਾਰੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਜਲੰਧਰ ਦੇ ਥਾਣਾ ਨੰਬਰ 1 ਐਫਆਈਆਰ ਦਰਜ ਕੀਤੀ ਗਈ ਹੈ। ਇਸ ਐਫਆਈਆ ਆਈਪੀਸੀ ਦੀ ਧਾਰਾ 306 ਤਹਿਤ ਦਰਜ ਕੀਤੀ ਗਈ ਹੈ। ਇਸ ਵਿੱਚ ਸਾਬਕਾ ਵਿਧਾਇਕ ਕੇਡੀ ਭੰਡਾਰੀ ਦਾ ਨਾਮ ਵੀ ਦਰਜ ਹੈ। ਪੁਲੀਸ ਨੇ ਇਹ ਕਾਰਵਾਈ ਮ੍ਰਿਤਕ ਦੇ ਭਰਾ ਰਾਜੇਸ਼ ਕਾਲੀਆ ਦੇ ਬਿਆਨਾਂ ’ਤੇ ਕੀਤੀ ਹੈ।
ਦੂਜੇ ਪਾਸੇ ਸਾਬਕਾ ਵਿਧਾਇਕ ਕੇਡੀ ਭੰਡਾਰੀ ਨੇ ਡੀਜੀਪੀ ਗੌਰਵ ਯਾਦਵ ਨੂੰ ਈ-ਮੇਲ ਰਾਹੀਂ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਸਾਬਕਾ ਵਿਧਾਇਕ ਕੇਡੀ ਭੰਡਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੁਲੀਸ ਪ੍ਰਸ਼ਾਸਨ ’ਤੇ ਭਰੋਸਾ ਹੈ। ਉਹ ਪੁਲਿਸ ਦੀ ਜਾਂਚ ਵਿੱਚ ਪੂਰਾ ਸਹਿਯੋਗ ਦੇਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਦੋ ਦਿਨ ਪਹਿਲਾਂ ਸਾਬਕਾ ਕੌਂਸਲਰ ਵਿੱਕੀ ਕਾਲੀਆ ਨੇ ਖੁਦਕੁਸ਼ੀ ਕਰ ਲਈ ਸੀ, ਸੁਸਾਈਡ ਨੋਟ ਸਾਹਮਣੇ ਆਉਣ ‘ਤੇ ਹੰਗਾਮਾ ਮਚ ਗਿਆ ਸੀ। ਸੁਸਾਈਡ ਨੋਟ ਵਿੱਚ ਸਾਬਕਾ ਵਿਧਾਇਕ ਕੇਡੀ ਭੰਡਾਰੀ ਸਮੇਤ ਕਈ ਲੋਕਾਂ ਦੇ ਨਾਂ ਸਨ।