ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) – ਪੁਡੂਚੇਰੀ ਦੇ ਸਾਬਕਾ ਗਵਰਨਰ ਡਾ. ਇਕਬਾਲ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸੰਬੰਧੀ ਕੇਂਦਰੀ ਮੰਤਰੀ ਮੰਡਲ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਉਹਨਾਂ ਕਿਹਾ ਕਿ ਸਿੱਖ ਸੰਗਤ ਦੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦੀ ਲੰਬੇ ਸਮੇਂ ਤੋਂ ਮੰਗ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ। ਉਹਨਾਂ ਕਿਹਾ ਕਿ ਗੁਰਪੁਰਬ ਮੌਕੇ ਕੇਂਦਰ ਵਲੋਂ ਲਿਆ ਗਿਆ ਇਹ ਫੈਸਲਾ ਸਿੱਖ ਸੰਗਤਾਂ ਲਈ ਵੱਡਾ ਤੋਹਫਾ ਹੈ।