ਚੰਡੀਗੜ੍ਹ, 27 ਦਸੰਬਰ (ਵਿਸ਼ਵ ਵਾਰਤਾ) – ਪੁਡੂਚੇਰੀ ਦੇ ਸਾਬਕਾ ਗਵਰਨਰ ਡਾ. ਇਕਬਾਲ ਸਿੰਘ ਨੇ ਅੱਖਾਂ ਦੇ ਉਘੇ ਸਰਜਨ ਤੇ ਪਦਮ ਸ੍ਰੀ ਐਵਾਰਡ ਪ੍ਰਾਪਤ ਡਾਕਟਰ ਦਲਜੀਤ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ| ਡਾ. ਇਕਬਾਲ ਸਿੰਘ ਨੇ ਆਪਣੇ ਸ਼ੋਕ ਸੰਦੇਸ਼ ਵਿਚ ਕਿਹਾ ਕਿ ਡਾਕਟਰ ਦਲਜੀਤ ਸਿੰਘ ਅੱਖਾਂ ਵਿਚ ਲੈਂਸ ਪਾਉਣ ਵਾਲੇ ਇੱਕ ਮਾਹਿਰ ਡਾਕਟਰ ਸਨ| ਉਨ੍ਹਾਂ ਕਿਹਾ ਕਿ ਡਾਕਟਰ ਦਲਜੀਤ ਸਿੰਘ ਦੀ ਮੌਤ ਨਾਲ ਡਾਕਟਰੀ ਦੇ ਖੇਤਰ ਵਿਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ, ਜਿਸ ਨੂੰ ਭਰਿਆ ਜਾਣਾ ਮੁਸ਼ਕਲ ਹੈ|
ਡਾ. ਇਕਬਾਲ ਸਿੰਘ ਨੇ ਕਿਹਾ ਕਿ ਦਲਜੀਤ ਸਿੰਘ ਬੇਹੱਦ ਮਿੱਠ ਬੋਲੜੇ, ਦਿਆਲੂ ਅਤੇ ਲੋਕ ਹਿਤੈਸ਼ੀ ਇਨਸਾਨ ਸਨ|
ਡਾ. ਇਕਬਾਲ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੂੰ ਇਹ ਦੁੱਖ ਸਹਿਣ ਕਰਨ ਵਾਸਤੇ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ|
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ ਚੰਡੀਗੜ੍ਹ,...