ਚੰਡੀਗੜ•, 18 ਦਸੰਬਰ:(ਵਿਸ਼ਵ ਵਾਰਤਾ )
ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਚੀਫ ਜਸਟਿਸ ਦੇਬੀ ਸਿੰਘ ਤਿਵਾਤੀਆ ਜਿਨ•ਾਂ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸ਼ੋਕ ਸਭਾ (ਫ਼ੁੱਲ ਕੋਰਟ ਰੈਫ਼ੇਰੈਂਸ) ਕੀਤੀ ਗਈ ਜਿਸ ਵਿੱਚ ਚੀਫ਼ ਜਸÎਿਟਸ ਸਣੇ ਹਾਈ ਕੋਰਟ ਦੇ ਸਮੂਹ ਜੱਜਾਂ ਨੇ ਹਿੱਸਾ ਲਿਆ।
ਸ਼ੋਕ ਸਭਾ ‘ਚ ਸਾਬਕਾ ਚੀਫ ਜਸਟਿਸ ਦੇਬੀ ਸਿੰਘ ਤਿਵਾਤੀਆ ਨੂੰ ਯਾਦ ਕਰਦਿਆਂ ਹਾਈ ਕੋਰਟ ਦੇ ਚੀਫ਼ ਜਸਟਿਸ ਐਸ. ਜੇ. ਵਜੀਫਦਾਰ ਨੇ ਚੀਫ ਜਸਟਿਸ ਤਿਵਾਤੀਆ ਦੀਆਂ ਕਾਨੂੰਨ ਖੇਤਰ ‘ਚ ਨਿਭਾਈਆਂ ਵਕਾਰੀ ਸੇਵਾਵਾਂ ਨੂੰ ਯਾਦ ਕੀਤਾ। ਚੀਫ ਜਸਟਿਸ ਦੇਬੀ ਸਿੰਘ ਤਿਵਾਤੀਆ ਦੇ ਅਕਾਲ ਚਲਾਣੇ ਨੂੰ ਕਾਨੂੰਨੀ ਭਾਈਚਾਰੇ ਲਈ ਵੱਡਾ ਘਾਟਾ ਕਰਾਰ ਦਿੰਦਿਆਂ ਉਨ•ਾਂ ਕਿਹਾ ਕਿ ਸਾਬਕਾ ਚੀਫ ਜਸਟਿਸ ਤਿਵਾਤੀਆ ਨੌਜਵਾਨ ਕਾਨੂੰਨਦਾਨਾਂ ਲਈ ਰਾਹ ਦਸੇਰਾ ਤੇ ਪ੍ਰੇਰਨਾ ਸਰੋਤ ਸਨ।ਸਾਬਕਾ ਚੀਫ ਜਸਟਿਸ ਤਿਵਾਤੀਆ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ•ਾਂ ਚੀਫ ਜਸਟਿਸ ਤਿਵਾਤੀਆ ਵੱਲੋਂ ਕਾਨੂੰਨ ਦੇ ਖੇਤਰ ਲਈ ਨਿਭਾਈਆਂ ਸੇਵਾਵਾਂ ‘ਤੇ ਚਾਨਣਾ ਵੀ ਪਾਇਆ।
ਇਸ ਤੋਂ ਪਹਿਲਾਂ ਸ੍ਰੀ ਚੇਤਨ ਮਿੱਤਲ, ਸਹਾਇਕ ਸੋਲੀਸਟਰ ਜਨਰਲ ਭਾਰਤ ਸਰਕਾਰ, ਸ੍ਰੀਮਤੀ ਮਨਜਰੀ ਨਹਿਰੂ ਕੌਲ, ਵਧੀਕ ਐਡਵੋਕੇਟ ਜਨਰਲ ਪੰਜਾਬ, ਸ੍ਰੀ ਬਲਦੇਵ ਰਾਜ ਮਹਾਜਨ ਐਡੋਵੋਕੇਟ ਜਨਰਲ ਹਰਿਆਣਾ, ਸ੍ਰੀ ਵਜਿੰਦਰ ਸਿੰਘ ਅਹਲਾਵਤ ਚੇਅਰਮੈਨ, ਬਾਰ ਕੌਂਸਲ ਪੰਜਾਬ ਅਤੇ ਹਰਿਆਣਾ, ਚੰਡੀਗੜ• ਅਤੇ ਸ੍ਰੀ ਰਵਿੰਦਰ ਸਿੰਘ ਰੰਧਾਵਾ ਸਕੱਤਰ, ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਚੰਡੀਗੜ• ਨੇ ਵੀ ਨੇ ਵੀ ਸਾਬਕਾ ਚੀਫ ਜਸਟਿਸ ਦੇਬੀ ਸਿੰਘ ਤਿਵਾਤੀਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸ਼ੋਕ ਸਭਾ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਬਾਰ ਕੌਂਸਲ ਦੇ ਮੈਂਬਰ ਵੀ ਹਾਜ਼ਰ ਸਨ।
ਲੋਕ ਸਭਾ ਚੋਣਾਂ ‘ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ
ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ -ਕਿਹਾ ਕਿ ਕੈਪਟਨ...