ਸੈਣੀ ਅਜੇ ਵੀ ਫਰਾਰ –ਪੁਲਿਸ ਕਰ ਰਹੀ ਹੈ ਥਾਂ – ਥਾਂ ਛਾਪੇਮਾਰੀ* *
ਚੰਡੀਗੜ੍ਹ 5 ਸਤੰਬਰ ( ਵਿਸ਼ਵ ਵਾਰਤਾ)-ਆਈਏਐਸ ਅਧਿਕਾਰੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਕੇਸ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾ .ਂ ਜ਼ਮਾਨਤ ’ਤੇ ਸੁਣਵਾਈ ਹੁਣ ਹਾਈ ਕੋਰਟ ਵਿੱਚ ਸੋਮਵਾਰ ਨੂੰ ਜਸਟਿਸ ਫਤਹਿਦੀਪ ਸਿੰਘ ਦੀ ਅਦਾਲਤ ਵਿੱਚ ਹੋਵੇਗੀ। ਸਾਬਕਾ ਡੀਜੀਪੀ ਸੈਣੀ ਨੂੰ ਫੜਨ ਲਈ ਐਸਆਈਟੀ ਦੀ ਟੀਮ ਜਗ੍ਹਾ-ਜਗ੍ਹਾ ਛਾਪੇਮਾਰੀ ਕਰ ਰਹੀ ਹੈ, ਪਰ ਸਾਬਕਾ ਡੀਜੀਪੀ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਿਆ।
ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਜਸਟਿਸ ਸੁਵੀਰ ਸਹਿਗਲ ਨੇ ਕੇਸ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਇਹ ਕੇਸ ਚੀਫ਼ ਜਸਟਿਸ ਨੂੰ ਭੇਜਿਆ ਗਿਆ ਸੀ, ਚੀਫ਼ ਜਸਟਿਸ ਨੇ ਹੁਣ ਇਸ ਕੇਸ ਨੂੰ ਜਸਟਿਸ ਫਤਹਿਦੀਪ ਸਿੰਘ ਦੀ ਅਦਾਲਤ ਵਿੱਚ ਭੇਜ ਦਿੱਤਾ ਹੈ, ਜਿਸ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ।
ਇਹ ਪੂਰਾ ਮਾਮਲਾ ਹੈ
6 ਮਈ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਯੂਟੀ ਪੁਲਿਸ ਦੇ ਸੇਵਾਮੁਕਤ ਐਸਪੀ ਬਲਦੇਵ ਸਿੰਘ, ਮਰਹੂਮ ਡੀਐਸਪੀ ਸਤਬੀਰ ਸਿੰਘ, ਰਿਟਾਇਰਡ ਇੰਸਪੈਕਟਰ ਹਰਸਹਾਏ, ਅਨੋਖ ਸਿੰਘ, ਜਗੀਰ ਸਿੰਘ ਅਤੇ ਹੋਰਨਾਂ ਖਿਲਾਫ ਮਟੌਰ ਥਾਣੇ ਵਿੱਚ ਅਗਵਾ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।