ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਤੇ ਬਹਿਸ ਪੂਰੀ
ਅਦਾਲਤ ਨੇ ਰਾਖਵਾਂ ਰੱਖਿਆ ਫੈਸਲਾ
ਚੰਡੀਗੜ੍ਹ,22 ਅਪ੍ਰੈਲ(ਵਿਸ਼ਵ ਵਾਰਤਾ)- ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ 6.40 ਕਰੋੜ ਰੁਪਏ ਦੇ ਲੈਣ ਦੇਣ ਦੇ ਮਾਮਲੇ ਵਿੱਚ ਪਾਈ ਗਈ ਅਗਾਊਂ ਜ਼ਮਾਨਤ ਦੀ ਅਰਜੀ ਤੇ ਜ਼ਿਲ੍ਹਾ ਸ਼ੈਸ਼ਨ ਅਦਾਲਤ ਵਿੱਚ ਬਹਿਸ ਪੂਰੀ ਹੋ ਗਈ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 25 ਅਪ੍ਰੈਲ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ। ਦੱਸ ਦਈਏ ਕਿ ਸੁਮੇਧ ਸੈਣੀ ਨੂੰ ਪਹਿਲਾਂ ਸੁਪਰੀਮ ਕੋਰਟ ਅਤੇ ਹੁਣ ਹਾਈਕੋਰਟ ਵੱਲੋਂ 26 ਅਪ੍ਰੈਲ ਤੱਕ ਗ੍ਰਿਫਤਾਰੀ ਤੋਂ ਰਾਹਤ ਮਿਲੀ ਹੋਈ ਹੈ।






















