ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਤੇ ਫੈਸਲਾ ਅੱਜ
ਚੰਡੀਗੜ੍ਹ,26 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਪੁਰਾਣੇ ਕੇਸ ਵਿੱਚ ਅਗਾਊਂ ਜ਼ਮਾਨਤ ਅਰਜ਼ੀ ਤੇ ਅੱਜ ਫ਼ੈਸਲਾ ਮੁਹਾਲੀ ਅਦਾਲਤ ਵੱਲੋਂ ਸੁਣਾਇਆ ਜਾਵੇਗਾ। ਕੱਲ੍ਹ ਅਦਾਲਤ ਨੇ ਇਹ ਫੈਸਲਾ ਇੱਕ ਦਿਨ ਹੋਰ ਅੱਗੇ ਪਾ ਦਿੱਤਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੀ ਸੁਣਵਾਈ ਤੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਹੋਈ ਬਹਿਸ ਮਗਰੋਂ ਅਦਾਲਤ ਨੇ 25 ਅਪਰੈਲ ਤੱਕ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਹ ਵੀ ਜਿਕਰਯੋਗ ਹੈ ਕਿ ਸੈਣੀ ਨੂੰ ਪਹਿਲਾਂ ਮਿਲੀ ਕੱਚੀ ਜ਼ਮਾਨਤ ਦੀ ਮਿਆਦ ਵੀ ਅੱਜ ਖ਼ਤਮ ਹੋ ਰਹੀ ਹੈ, ਜਿਸ ਕਾਰਨ ਸੈਣੀ ਆਪਣੀ ਗ੍ਰਿਫ਼ਤਾਰੀ ਦਾ ਅਗਾਊਂ ਖ਼ਦਸ਼ਾ ਪ੍ਰਗਟਾਉਂਦਿਆਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।