ਮਟੌਰ ਥਾਣੇ ਦੇ ਐੱਸ.ਐਚ.ਓ ਨੂੰ ਸੈਣੀ ਨੂੰ ਗ੍ਰਿਫਤਾਰ ਕਰਕੇ ਕੋਰਟ ਵਿੱਚ ਪੇਸ਼ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ 12 ਸਤੰਬਰ ( ਵਿਸ਼ਵ ਵਾਰਤਾ ਡੈਸਕ )- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪਿਛਲੇ 3 ਹਫ਼ਤਿਆਂ ਤੋਂ ਗ੍ਰਿਫ਼ਤਾਰੀ ਤੋਂ ਡਰੋਂ ਭਗੌੜੇ ਹੋਏ ਹਨ, ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਹੋ ਗਿਆ ਜਦੋਂ ਮੋਹਾਲੀ ਦੀ ਰਵਤੇਸ਼ ਇੰਦਰਜੀਤ ਸਿੰਘ ਦੀ ਅਦਾਲਤ ਨੇ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਕੇ 25 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ । ਇਥੇ ਇਹ ਗੱਲ ਵਰਣਯੋਗ ਹੈ ਕਿ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਲੋਂ ਉਹਨਾਂ ਦੇ ਛੁਪਣ ਵਾਲਿਆ ਥਾਵਾਂ ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਸਾਬਕਾ ਡੀਜੀਪੀ ਹਾਲਾਂਕਿ ਪੁਲਸ ਦੇ ਹੱਥੇ ਨਹੀਂ ਚੜੇ।
























