ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅੰਤਰਿਮ ਜਮਾਨਤ ਦੀ ਅਰਜੀ ਤੇ ਸੁਣਵਾਈ ਅੱਜ
ਚੰਡੀਗੜ੍ਹ, 11ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਆਮਦਨ ਤੋਂ ਵੱਧ ਸੰਪਤੀ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸੇ ਹੋਏ ਹਨ। ਸੈਣੀ ਨੇ ਗ੍ਰਿਫਤਾਰੀ ਤੋਂ ਬਚਣ ਲਈ ਹੁਣ ਹਾਈਕੋਰਟ ਵਿੱਚ ਅੰਤਰਿਮ ਜ਼ਮਾਨਤ ਲਈ ਅਰਜੀ ਦਾਇਰ ਕੀਤੀ ਹੈ। ਇਸ ਪਟੀਸ਼ਨ ਤੇ ਬੁੱਧਵਾਰ ਨੂੰ ਜਸਟਿਸ ਅਵਨੀਸ਼ ਝੀਂਗਨ ਦੀ ਬੈਂਚ ਸੁਣਵਾਈ ਕਰੇਗੀ।
ਦੱਸ ਦੱਈਏ ਕਿ ਸੈਣੀ ਨੇ ਇਸ ਤੋਂ ਪਹਿਲਾਂ ਗ੍ਰਿਫਤਾਰੀ ਤੋਂ ਬਚਣ ਲਈ ਮੋਹਾਲੀ ਕੋਰਟ ਵਿੱਚ ਜਮਾਨਤ ਦੀ ਅਰਜੀ ਦਾਇਰ ਕੀਤੀ ਸੀ, ਪਰ ਮੋਹਾਲੀ ਕੋਰਟ ਨੇ ਜਮਾਨਤ ਦੇਣ ਤੋਂ ਇੰਨਕਾਰ ਕਰਦੇ ਹੋਏ ਉਹ ਪਟੀਸ਼ਨ ਖਾਰਜ ਕਰ ਦਿੱਤੀ ਸੀ।