ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ
ਅਦਾਲਤ ਨੇ ਜ਼ਮਾਨਤ ਦੀ ਅਰਜੀ ਕੀਤੀ ਖਾਰਜ
ਹੁਣ ਗ੍ਰਿਫਤਾਰੀ ਕਿਸੇ ਵੀ ਵੇਲੇ ਸੰਭਵ
ਚੰਡੀਗੜ੍ਹ, 7ਅਗਸਤ(ਵਿਸ਼ਵ ਵਾਰਤਾ)-ਪੰਜਾਬ ਦੇ ਵਿਵਾਦਾਂ ਚ ਘਿਰੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਬੀਤੀ ਕੱਲ੍ਹ ਦੇਰ ਸ਼ਾਮ ਮੋਹਾਲੀ ਦੀ ਮਾਨਯੋਗ ਅਦਾਲਤ ਵੱਲੋਂ ਸੁਮੇਧ ਸੈਣੀ ਵਿਰੁੱਧ ਵਿਜੀਲੈਂਸ ਵਿਭਾਗ ਵੱਲੋਂ 2 ਅਗਸਤ 2021 ਨੂੰ ਦਰਜ ਕੀਤੇ ਗਏ ਮੁਕੱਦਮੇ ਚ ਉਸਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਗਈ। ਜਿਸ ਵਿੱਚ ਹੁਣ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਕਿਸੇ ਸਮੇਂ ਵੀ ਸੰਭਵ ਹੈ। ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੀ ਸਪੈਸ਼ਲ ਕੋਰਟ ਦੇ ਜੱਜ ਪਰਮਿੰਦਰ ਸਿੰਘ ਗਰੇਵਾਲ ਨੇ ਆਪਣੇ ਹੁਕਮ ਚ ਕਿਹਾ ਕਿ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਮੁਕੱਦਮੇ ਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਵਿਜੀਲੈਂਸ ਦੇ ਰਸ ਚ ਪੁੱਛਗਿੱਛ ਜ਼ਰੂਰੀ ਹੈ ਇਸ ਲਈ ਇਸ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ ਹੈ । 52 ਪੇਜਾਂ ਦੇ ਹੁਕਮਾਂ ਚ ਸੁਮੇਧ ਸੈਣੀ ਨੂੰ ਅਦਾਲਤ ਵੱਲੋਂ ਵੱਡਾ ਝਟਕਾ ਦਿੱਤਾ ਗਿਆ ਹੈ ।
Click 👇🏻 Here to see FIR
BA Sumedh Singh Saini Vs. State bail application 438 crpc FIR No.13 dated 2.8.2021 PC Act