ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮਿਲੀ ਰਾਹਤ
ਪੜ੍ਹੋ, ਹਾਈਕੋਰਟ ਵੱਲੋਂ ਜਾਰੀ ਆਦੇਸ਼
ਚੰਡੀਗੜ੍ਹ, 10ਸਤੰਬਰ(ਵਿਸ਼ਵ ਵਾਰਤਾ)ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫਤਾਰੀ ਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਤੱਕ ਰੋਕ ਲਾ ਦਿੱਤੀ ਹੈ।
ਇਸ ਦੇ ਨਾਲ ਉਸ ਖਿਲਾਫ ਜਿੰਨੀਆਂ ਵੀ ਐਫਆਈਆਰ ਦਰਜ ਹਨ, ਉਨ੍ਹਾਂ ਤੇ ਕਿਸੇ ਵੀ ਕਾਰਵਾਈ ਨੂੰ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਦਿੱਤਾ ਹੈ।ਇਸ ਦੇ ਨਾਲ ਹੀ ਹਾਈਕੋਰਟ ਨੇ ਸੁਮੇਧ ਸੈਣੀ ਨੂੰ ਹੁਕਮ ਦਿੱਤੇ ਹਨ, ਕਿ ਜੇਕਰ ਉਹ ਇਸ ਸਮੇਂ ਦੌਰਾਨ ਵਿਦੇਸ਼ ਜਾਣਾ ਚਾਹੁੰਦਾ ਹੈ ਤਾਂ ਉਸ ਨੂੰ ਅਦਾਲਤ ਦੀ ਇਜਾਜ਼ਤ ਲੈਣੀ ਪਵੇਗੀ।