ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਮਿਲੀ ਜ਼ਮਾਨਤ
ਚੰਡੀਗੜ੍ਹ,28 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਅੱਜ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਾਹਤ ਦਿੰਦੇ ਹੋਏ ਕੋਠੀ ਵਾਲੇ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਹੈ।ਦੱਸ ਦਈਏ ਕਿ ਪਿਛਲੇ ਦਿਨੀਂ ਮੁਹਾਲੀ ਕੋਰਟ ਨੇ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਖਾਰਜ਼ ਕਰ ਦਿੱਤੀ ਸੀ। ਜਿਸ ਨੂੰ ਸੁਮੇਧ ਸੈਣੀ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ।






















