ਵੱਡੀ ਖ਼ਬਰ
ਬਹਿਬਲ ਕਲਾਂ-ਕੋਟਕਪੁਰਾ ਗੋਲੀਕਾਂਡ ਮਾਮਲਾ
ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਫਰੀਦਕੋਟ ਅਦਾਲਤ ਵਿੱਚ ਹੋਏ ਪੇਸ਼
ਤਿੰਨ ਹੋਰ ਮੁਲਜ਼ਮ ਮੁਅਤਲ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਰਿਟਾਇਰਡ ਐਸ.ਐਸ.ਪੀ ਚਰਨਜੀਤ ਸ਼ਰਮਾ ਨੇ ਵੀ ਭੁਗਤੀ ਪੇਸ਼ੀ


ਫਰੀਦਕੋਟ,2 ਅਪ੍ਰੈਲ (ਵਿਸ਼ਵ ਵਾਰਤਾ)- ਸਾਲ 2015 ਵਿੱਚ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਨਾਮਜ਼ਮ ਹੋਏ ਮੁਲਜ਼ਮ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅੱਜ ਅਡੀਸ਼ਨਲ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਪੇਸ਼ ਹੋਏ। ਉਹਨਾਂ ਦੇ ਨਾਲ ਤਿੰਨ ਹੋਰ ਨਾਮਜ਼ਦ ਕੀਤੇ ਗਏ ਮੁਲਜ਼ਮ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਆਈ.ਜੀ ਮੁਅੱਤਲ ਪਰਮਰਾਜ ਸਿੰਘ ਉਮਰਾਨੰਗਲ ਅਤੇ ਰਿਟਾਇਰਡ ਐਸ.ਐਸ.ਪੀ ਨੇ ਵੀ ਅਦਾਲਤ ਵਿਚ ਹਾਜ਼ਰੀ ਲਗਵਾਈ। ਮਾਣਯੋਗ ਅਦਾਲਤ ਨੇ ਕੇਸ ਦੀ ਸੁਣਵਾ੍ਈ ਤੋਂ ਬਾਅਦ ਅਗਲੀ ਤਰੀਕ ਪੇਸ਼ੀ 27 ਅਪ੍ਰੈਲ ਨਿਸ਼ਚਿਤ ਕੀਤੀ ਹੈ। ਇਥੇ ਇਹ ਗੱਲ ਵਰਨਣਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਉਪਰ ਪੁਲਿਸ ਵੱਲੋਂ ਚਲਾਈਆਂ ਗੋਲੀਆਂ ਕਾਰਨ ਦੋ ਵਿਅਕਤੀ ਮਾਰੇ ਗਏ ਸਨ। ਜਿਸ ਕਾਂਡ ਦੀ ਪੁਲਿਸ ਦੇ ਸੀਨੀਅਰ ਬੇਦਾਗ ਅਧਿਕਾਰੀ ਵਿਜੈ ਕੁੰਵਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਬਣੀ ਐਸ.ਆਈ.ਟੀ ਨੇ ਆਪਣੀ ਜਾਂਚ ਕਰਕੇ ਉਕਤ ਦੋਸ਼ੀਆਂ ਨੂੰ ਨਾਮਜ਼ਮ ਕੀਤਾ ਸੀ ਅਤੇ ਇਹਨਾਂ ਵਿਰੁੱਧ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਹੋਇਆ ਹੈ। ਜਿਸ ਉਤੇ ਸੁਣਵਾਈ ਚੱਲ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ਵਿੱਚ ਫਰੀਦਕੋਟ ਦੀ ਹੀ ਇਕ ਹੋਰ ਅਦਾਲਤ ਮੈਡਮ ਏਕਤਾ ਉੱਪਲ ਦੀ ਅਦਾਲਤ ਵਿੱਚ ਵੀ ਸੁਮੇਧ ਸੈਣੀ ਅਤੇ ਹੋਰਨਾਂ ਦੀ ਅੱਜ ਪੇਸ਼ੀ ਹੈ ਜੋ ਕਿ ਬਾਅਦ ਦੁਪਹਿਰ 2 ਵਜੇ ਸੁਣਵਾਈ ਹੋਣੀ ਹੈ। ਜਿਸ ਵਿੱਚ ਵੀ ਸੁਮੇਧ ਸੈਣੀ ਦੇ ਹਾਜ਼ਰ ਹੋਣ ਦੀ ਸੰਭਾਵਨਾ ਹੈ। 























