ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਝਟਕਾ -ਜ਼ਮਾਨਤ ਅਰਜ਼ੀ ਹੋਈ ਖ਼ਾਰਜ
ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- 6.40 ਕਰੋੜ ਰੁਪਏ ਦੇ ਲੈਣ-ਦੇਣ ਦੇ ਮਾਮਲੇ ਵਿੱਚ ਨਾਮਜ਼ਦ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਮੁਹਾਲੀ ਦੀ ਅਦਾਲਤ ਨੇ ਝਟਕਾ ਦਿੰਦਿਆਂ ਉਸਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਇਹ ਮਾਮਲਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤਾ ਗਿਆ ਸੀ। ਦੱਸ ਦੱਇਏ ਕਿ ਪਹਿਲਾਂ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫ਼ਤਾਰੀ ਤੇ ਰੋਕ ਲਗਾ ਦਿੱਤੀ ਸੀ।
ਗੌਰਤਲਬ ਹੈ ਕਿ ਪਿਛਲੀ ਸੁਣਵਾਈ ਤੇ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿਚਾਲੇ ਹੋਈ ਬਹਿਸ ਮਗਰੋਂ ਅਦਾਲਤ ਨੇ 25 ਅਪ੍ਰੈਲ ਤੱਕ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਹ ਵੀ ਜਿਕਰਯੋਗ ਹੈ ਕਿ ਸੈਣੀ ਨੂੰ ਪਹਿਲਾਂ ਮਿਲੀ ਕੱਚੀ ਜ਼ਮਾਨਤ ਦੀ ਮਿਆਦ ਵੀ ਅੱਜ ਖ਼ਤਮ ਹੋ ਗਈ ਹੈ, ਜਿਸ ਕਾਰਨ ਸੈਣੀ ਆਪਣੀ ਗ੍ਰਿਫ਼ਤਾਰੀ ਦਾ ਅਗਾਊਂ ਖ਼ਦਸ਼ਾ ਪ੍ਰਗਟਾਉਂਦਿਆਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।