ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੰਦੀ ਛੋੜ ਦਿਵਸ ’ਤੇ ਸਿੱਖ ਸੰਗਤਾਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 1 ਨਵੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਵਧਾਈ ਸੰਦੇਸ਼ ਦਿੰਦਿਆਂ ਲਿਖਿਆ “ਛੇਵੇਂ ਪਾਤਸ਼ਾਹ, ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਯਾਦਗਾਰੀ ਦਿਹਾੜੇ ਬੰਦੀ ਛੋੜ ਦਿਵਸ ਦੀ ਸਮੂਹ ਸਾਧ ਸੰਗਤ ਨੂੰ ਲੱਖ-ਲੱਖ ਵਧਾਈਆਂ। 1619 ਈ: ਨੂੰ ਇਸੇ ਦਿਨ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਆਪਣੇ ਨਾਲ 52 ਪਹਾੜੀ ਰਾਜਿਆਂ ਨੂੰ ਗਵਾਲੀਅਰ ਦੇ ਕਿਲੇ ’ਚੋਂ ਰਿਹਾ ਕਰਵਾ ਕੇ ਲਿਆਏ ਸਨ।”