ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ 10 ਵੀਂ ਦੀ ਅੰਗਰੇਜ਼ੀ ਦੀ ਪ੍ਰੀਖਿਆ ਕੀਤੀ ਪਾਸ
ਭਿਵਾਨੀ,5ਸਤੰਬਰ(ਵਿਸ਼ਵ ਵਾਰਤਾ)-ਹਰਿਆਣਾ ਦੀ ਸਿਆਸਤ ਦੇ ਦਿੱਗਜ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ 10 ਵੀਂ ਦੀ ਅੰਗਰੇਜ਼ੀ ਦੀ ਪ੍ਰੀਖਿਆ 88 ਪ੍ਰਤੀਸ਼ਤ ਅੰਕਾਂ ਨਾਲ ਪਾਸ ਕੀਤੀ ਹੈ। ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ: ਜਗਬੀਰ ਨੇ ਓਪੀ ਚੌਟਾਲਾ ਨੂੰ ਫੋਨ ਕਰਕੇ ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੱਤੀ। ਹੁਣ ਓਪੀ ਚੌਟਾਲਾ ਦਾ 12 ਵੀਂ ਦਾ ਨਤੀਜਾ ਵੀ ਅਰਜ਼ੀ ਦੇ ਨਾਲ ਜਾਰੀ ਕੀਤਾ ਜਾਵੇਗਾ।