ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦਿੱਤੀ ਜਨਮ ਦਿਨ ਦੀ ਵਧਾਈ
ਭਰਤ ਇੰਦਰ ਸਿੰਘ ਚਹਿਲ ਨੇ ਵੀ ਦਿੱਤੀਆਂ ਸ਼ੁੱਭਕਾਮਨਾਵਾਂ
ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)- ਭਾਜਪਾ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ, ਵਾਹਿਗੁਰੂ ਜੀ ਤੁਹਾਨੂੰ ਲੰਬੀ ਅਤੇ ਖੁਸ਼ਹਾਲ ਜ਼ਿੰਦਗੀ ਬਖਸ਼ਣ।”। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਮੌਕੇ ਵਧਾਈ ਦਿੱਤੀ ਅਤੇ ਨਾਲ ਹੀ ਭਗਵੰਤ ਮਾਨ ਦੀ ਲੰਬੀ ਉਮਰ ਅਤੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਹਨ।