ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਇੰਗਲੈਂਡ ਤੋਂ ਪਰਤਣਗੇ ਪੰਜਾਬ
ਪਿਛਲੇ ਮਹੀਨੇ ਰੀੜ੍ਹ ਦੀ ਹੱਡੀ ਦਾ ਲੰਡਨ ਵਿੱਚ ਹੋਇਆ ਸੀ ਸਫਲ ਆਪਰੇਸ਼ਨ
ਚੰਡੀਗੜ੍ਹ,28 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਸੁਪਰੀਮੋ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨੂੰ ਇੰਗਲੈਂਡ ਤੋਂ ਪੰਜਾਬ ਪਰਤ ਰਹੇ ਹਨ। ਦੱਸ ਦਈਏ ਕਿ ਪਿਛਲੇ ਮਹੀਨੇ ਉਹਨਾਂ ਦੀ ਰੀੜ੍ਹ ਦੀ ਹੱਡੀ ਦਾ ਲੰਡਨ ਵਿਖੇ ਸਫਲ ਆਪ੍ਰੇਸ਼ਨ ਹੋਇਆ ਸੀ। ਜਿਸ ਤੋਂ ਬਾਅਦ ਉਹਨਾਂ ਨੂੰ 25 ਜੂਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਜਿਸ ਤੋਂ ਬਾਅਦ ਉਹ ਲੰਡਨ ਵਿੱਚ ਹੀ ਸਨ। ਹੁਣ ਉਹ ਪੂਰੀ ਤਰ੍ਹਾਂ ਤੰਦਰੁਸਤ ਹੋਣ ਤੋਂ ਬਾਅਦ ਵਾਪਸ ਪਰਤ ਰਹੇ ਹਨ। ਇਸ ਮੌਕੇ ਤੇ ਏਅਰਪੋਰਟ ਪਹੁੰਚਣ ਤੇ ਉਹਨਾਂ ਦੇ ਕਰੀਬੀਆਂ ਅਤੇ ਹੋਰ ਪਾਰਟੀ ਵਰਕਰਾਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਜਾਵੇਗਾ।
ਤੁਹਾਡੇ ਸਾਰਿਆਂ ਨਾਲ ਇਹ ਸਾਂਝਾ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ @capt_amarinder ਸਿੰਘ ਜੀ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਅਤੇ ਉਹ ਮੁੜ ਪੂਰਨ ਸਿਹਤਯਾਬੀ ਵੱਲ ਵਧ ਰਹੇ ਹਨ।
ਵਾਹਿਗੁਰੂ ਜੀ ਦਾ ਸ਼ੁਕਰ ਹੈ। pic.twitter.com/i6zenelB5T
— Preneet Kaur (@preneet_kaur) June 27, 2022