ਉਲੰਪਿਕ ਤਮਗਾ ਜੇਤੂ ਖਿਡਾਰੀਆਂ ਨੂੰ ਨੌਕਰੀ ਨਾ ਮਿਲਣ ਦਾ ਮਾਮਲਾ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ
ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ)- ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਉਲੰਪਿਕ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਨੌਕਰੀਆਂ ਨਾ ਮਿਲਣ ਦਾ ਮੁੱਦਾ ਚੁੱਕਿਆ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਤਮਗਾ ਜੇਤੂ ਟੀਮ ਦਾ ਹਿੱਸਾ ਰਹੇ ਖਿਡਾਰੀਆਂ ਨੇ ਪ੍ਰੈੱਸ ਕਾਨਫਰੰਸ ਵਿੱਚ ਨੌਕਰੀਆਂ ਨਾ ਮਿਲਣ ਦੀ ਗੱਲ ਕਹੀ ਸੀ। ਜਿਸ ਨੂੰ ਲੈ ਕੇ ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ “ਇਹ ਦੇਖ ਕੇ ਬਹੁਤ ਦੁੱਖ ਹੁੰਦਾ ਹੈ ਕਿ ਸਾਡੇ ਓਲੰਪਿਕ ਸਿਤਾਰਿਆਂ, ਜਿਨ੍ਹਾਂ ਨੇ ਦੇਸ਼ ਦਾ ਨਾਂ ਰੌਸ਼ਨ ਕੀਤਾ ਅਤੇ ਜਿਨ੍ਹਾਂ ਨੂੰ ਮੈਂ ਨਿੱਜੀ ਤੌਰ ‘ਤੇ ਚੈਕ ਅਤੇ ਜੁਆਇਨਿੰਗ ਲੈਟਰ ਸੌਂਪੇ, ਉਹਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਅਜੇ ਵੀ ਨਹੀਂ ਮਿਲਿਆ। ਮੈਂ ਪੰਜਾਬ ਸਰਕਾਰ ਨੂੰ ਬੇਨਤੀ ਕਰਦਾ ਹਾਂ ਇਸ ਮੁੱਦੇ ਤੇ ਤੇਜ਼ੀ ਨਾਲ ਕੰਮ ਕਰੇ ਅਤੇ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।
https://twitter.com/capt_amarinder/status/1562337235730632704?s=20&t=jx_jFUe2r2UhX0WN5P6TeA